ਊਧਨਵਾਲ, 2 ਨਵੰਬਰ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਗੁਰਬਾਣੀ-ਕੀਰਤਨ, ਕਥਾ ਵਿਚਾਰਾਂ ਕੀਤੀਆਂ ਗਈਆਂ | ਸੁਆਮੀ ਹਰੀ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਆਖਿਆ ਕਿ ਗੁਰਮਤਿ ਦੇ ਸਿਧਾਂਤ ਮੁਤਾਬਕ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ | ਇਸ ਸਮਾਗਮ ਵਿਚ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਇਲਾਕੇ ਦੇ ਸਰਪੰਚ-ਪੰਚ ਅਤੇ ਮੁਹਤਬਰਾਂ ਨੇ ਹਾਜ਼ਰੀ ਭਰੀ | ਸੁਆਮੀ ਬਲਰਾਮ ਸਿੰਘ ਅਤੇ ਧਰਮ ਸਿੰਘ ਨੇ ਵਿਧਾਇਕ ਐਡਵੋਕੇਟ ਅਮਰਪਾਲ, ਬਲਵਿੰਦਰ ਸਿੰਘ ਲਾਡੀ ਤੇ ਹੋਰਨਾਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਸਤਨਾਮ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਜਗਦੀਸ਼ ਸਿੰਘ, ਗੁਰਮੁਖ ਸਿੰਘ, ਅਜੀਤ ਸਿੰਘ, ਧਰਮ ਸਿੰਘ, ਹਰਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ, ਮੱਖਣ ਸਿੰਘ ਤੇ ਸੁਲੱਖਣ ਸਿੰਘ ਆਦਿ ਹਾਜ਼ਰ ਸਨ |