16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦੇਸਰਾਜ ਸਿੰਘ ਧੁੱਗਾ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਘੁਮਾਣ, 2 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਭਗਤ ਨਾਮਦੇਵ ਜੀ ਦੇ ਅੰਤਿਮ ਸਮਾਧੀ ਅਸਥਾਨ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸ: ਧੁੱਗਾ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਨਿੰਦੀ ਸਾਬਕਾ ਸਰਪੰਚ, ਅਰਵਿੰਦਰ ਸਿੰਘ ਬਿੱਲਾ, ਰਜਿੰਦਰ ਸਿੰਘ ਗਾਲੋਵਾਲ, ਡਾ. ਸੁਖਪਾਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਨਾਲ ਹੋਈ ਵਧੀਕੀ ਖ਼ਿਲਾਫ਼ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਬੀ.ਪੀ.ਈ.ਓ. ਕਾਦੀਆਂ-2 ਦਾ ਪੁਤਲਾ ਸਾੜਿਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਹਰਪੁਰਾ ਆਸ਼ਰਮ 'ਚ ਪ੍ਰਕਾਸ਼ ਪੁਰਬ ਮਨਾਇਆ
Ad Position 24