16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਧਿਆਪਕਾ ਨਾਲ ਹੋਈ ਵਧੀਕੀ ਖ਼ਿਲਾਫ਼ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਬੀ.ਪੀ.ਈ.ਓ. ਕਾਦੀਆਂ-2 ਦਾ ਪੁਤਲਾ ਸਾੜਿਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)-ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਸੱੁਖਾ ਸਿੰਘ-ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਬੀ. ਪੀ. ਈ. ਓ. ਕਾਦੀਆਂ-2 ਦਾ ਪੁਤਲਾ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਫਰੰਟ ਦੀ ਕਨਵੀਨਰ ਬਲਵਿੰਦਰ ਕੌਰ ਰਾਵਲਪਿੰਡੀ ਪ੍ਰਧਾਨ ਡੀ. ਟੀ. ਐੱਫ. ਅÏਰਤ ਵਿੰਗ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਬਲਾਕ ਦੀ ਅਧਿਆਪਕਾ ਸੁਖਪ੍ਰੀਤ ਕੌਰ ਗਿੱਲ ਅਤੇ ਕਾਦੀਆਂ-2 ਬਲਾਕ ਦੀ ਕਮਲਪ੍ਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੇ ਦਫ਼ਤਰ ਦੀ ਐਂਟੀ ਸੈਕਸੁਅਲ ਹਰਾਸਮੈਂਟ ਕਮੇਟੀ ਅੱਗੇ ਪੇਸ਼ ਹੋ ਕੇ ਬੀ. ਪੀ. ਈ. ਓ. ਕਾਦੀਆਂ-2 ਅਤੇ ਵਾਧੂ ਚਾਰਜ ਫਤਹਿਗੜ੍ਹ ਚੂੜੀਆਂ ਖਿਲਾਫ਼ ਜਿਣਸੀ ਛੇੜਛਾੜ ਕਰਨ ਅਤੇ ਤੰਗ-ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਲਿਖਤੀ ਰੂਪ ਵਿਚ ਕੀਤੀ ਹੈ | ਇਸੇ ਤਰ੍ਹਾਂ ਅਧਿਆਪਕਾ ਸੁਖਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਨੂੰ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਹੈ ਕਿ ਉਸ ਦੇ ਪਿਤਾ ਅਤੇ ਪਰਿਵਾਰ ਨੂੰ ਬਦਨਾਮ ਕਰਨ ਲਈ ਬੀ.ਪੀ.ਈ.ਓ. ਕਾਦੀਆਂ-2 ਬਲਾਕ ਵਲੋਂ ਇਕ ਨਿੰਦਣਯੋਗ ਪੋਸਟ ਸਰਕਾਰੀ ਅਧਿਆਪਕਾਂ ਦੇ ਗਰੁੱਪ ਵਿਚ ਸ਼ੇਅਰ ਕਰ ਕੇ ਮਾਨਸਿਕ ਸ਼ੋਸਣ ਕੀਤਾ ਹੈ ਅਤੇ ਉਸ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ | ਇਕ ਮਹੀਨਾ ਬੀਤ ਜਾਣ ਤੋਂ ਬਾਅਦ ਅਜੇ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਸਿੱਖਿਆ ਵਿਭਾਗ ਵਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ | ਫਰੰਟ ਵਲੋਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜ ਕੇ ਮੰਗਾਂ ਰੱਖੀਆਂ ਹਨ ਕਿ ਬੀ.ਪੀ.ਈ.ਓ. ਕਾਦੀਆਂ-2 ਖਿਲਾਫ਼ ਸਾਈਬਰ ਸੁਰੱਖਿਆ ਐਕਟ ਤਹਿਤ ਮਾਮਲਾ ਦਰਜ ਕੇ ਗਿ੍ਫ਼ਤਾਰ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਵਲੋਂ ਕਿਰਨ ਨਾਲੇ ਦੀ ਸਫ਼ਾਈ ਸ਼ੁਰੂ ਕਰਵਾਈ ਅਗਲੀ ਖ਼ਬਰ ਦੇਸਰਾਜ ਸਿੰਘ ਧੁੱਗਾ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਏ ਨਤਮਸਤਕ
Ad Position 24