16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਮਤਿ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਪਠਾਨਕੋਟ, 2 ਨਵੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਪ੍ਰਚਾਰਕ ਭਾਈ ਲਖਬੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਬੁਰਜ ਸਾਹਿਬ ਧਾਰੀਵਾਲ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਭਾਈ ਹਰਵਿੰਦਰ ਸਿੰਘ ਤੇ ਭਾਈ ਹਰਦੇਵ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਸ਼ੋਤਮ ਸੈਣੀ, ਰੀਤੂ ਕੌਰ ਸੇਠੀ, ਸੁਰਿੰਦਰ ਕੌਰ ਪੱਡਾ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਜਗੀਰ ਕੌਰ, ਕੁਲਵੰਤ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਸੁਖਵੰਤ ਸਿੰਘ, ਬਲਬੀਰ ਸਿੰਘ, ਹਰ ਮਹਿੰਦਰ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਕੌਰ, ਬਲਵੰਤ ਸਿੰਘ ਕਪੂਰ, ਸੁਖਵਿੰਦਰ ਸਿੰਘ, ਮੋਹਨ ਸਿੰਘ, ਪ੍ਰਵੀਨ ਸਿੰਘ ਛੀਨਾ, ਗੁਰਦੀਪ ਸਿੰਘ, ਗੁਰਸ਼ਰਨ ਸਿੰਘ, ਡਾ: ਬਲਬੀਰ ਸਿੰਘ, ਮਨਜੀਤ ਕੌਰ, ਸੁਖਵੰਤ ਸਿੰਘ, ਪਰਮਜੀਤ ਕੌਰ, ਜਸਵੀਰ ਸਿੰਘ, ਹਰਨਾਮ ਸਿੰਘ, ਜਸਵੰਤ ਕੌਰ, ਕਮਲਜੀਤ ਸਿੰਘ, ਅਮਰਜੀਤ ਸਿੰਘ, ਸੁਖਵੰਤ ਸਿੰਘ, ਪਰਮਜੀਤ ਸਿੰਘ, ਮਨਜੀਤ ਕੌਰ, ਬਲਵਿੰਦਰ ਕੌਰ, ਜੋਗਿੰਦਰ ਕੌਰ ਖ਼ਾਲਸਾ, ਬਲਦੇਵ ਸਿੰਘ, ਅਰਸ਼ਦੀਪ ਸਿੰਘ, ਇਕਬਾਲ ਸਿੰਘ, ਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਵਲੋਂ ਰੁਕੀਆਂ ਤਨਖ਼ਾਹਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਮਨਸੋਤਰਾ ਭਾਈਚਾਰੇ ਦਾ ਸਾਲਾਨਾ ਮੇਲਾ 5 ਨੰੂ
Ad Position 24