ਪਠਾਨਕੋਟ, 2 ਨਵੰਬਰ (ਸੰਧੂ)-ਪਠਾਨਕੋਟ ਦੇ ਜੀ.ਆਰ.ਪੀ. ਸਟੇਸ਼ਨ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੈਂਟ ਸਟੇਸ਼ਨ ਦੇ ਇੰਚਾਰਜ ਏ.ਐਸ.ਆਈ. ਪਲਵਿੰਦਰ ਸਿੰਘ ਚੈਕਿੰਗ ਕਰ ਰਹੇ ਸਨ ਅਤੇ ਇਕ ਨੌਜਵਾਨ ਦੀਆਂ ਹਰਕਤਾਂ ਨੇ ਸ਼ੱਕ ਪੈਦਾ ਕੀਤਾ | ਸਟੇਸ਼ਨ 'ਤੇ ਪੁੱਛਗਿੱਛ ਦੌਰਾਨ ਉਸ ਤੋਂ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਬਰਾਮਦ ਕੀਤੇ ਗਏ | ਦੋਸ਼ੀ ਨੇ ਰੇਲ ਗੱਡੀਆਂ ਵਿਚ ਚੋਰੀ ਕਰਨ ਦੀ ਗੱਲ ਕਬੂਲ ਕੀਤੀ | ਮੁਲਜ਼ਮ ਦੀ ਪਹਿਚਾਣ ਪਿੰਡ ਬਚੀ, ਜ਼ਿਲ੍ਹਾ ਅੰਮਿ੍ਤਸਰ ਦੇ ਰਹਿਣ ਵਾਲੇ ਸਕੱਤਰ ਸਿੰਘ ਵਜੋਂ ਹੋਈ ਹੈ | ਦੋਸ਼ੀ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ |