16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

'ਜਿਸ ਦਾ ਖੇਤ ਉਸ ਦੀ ਰੇਤ' ਕਾਨੂੰਨ ਦੀ ਆੜ 'ਚ ਹੋ ਰਹੀ ਹੈ ਨਾਜਾਇਜ਼ ਮਾਈਨਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)-ਹੜ੍ਹ ਕਾਰਨ ਜਿਨ੍ਹਾਂ ਖੇਤਾਂ ਵਿਚ ਰੇਤ ਨੇ ਕਿਸਾਨਾਂ ਦੀ ਜ਼ਮੀਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ ਅਤੇ ਕਿਸਾਨਾਂ ਦਾ ਬਹੁਤ ਜ਼ਿਆਦਾ ਮਾਲੀ ਨੁਕਸਾਨ ਹੋਇਆ ਸੀ | ਪੰਜਾਬ ਸਰਕਾਰ ਨੇ ਉਨ੍ਹਾਂ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਕਾਨੂੰਨ ਪਾਸ ਕੀਤਾ ਸੀ ਕਿ ਜਿਸ ਦਾ ਖੇਤ ਉਸ ਦੀ ਰੇਤ ਕਾਨੂੰਨ ਤਹਿਤ ਕਿਸਾਨ ਆਪਣੇ ਖੇਤਾਂ ਵਿਚੋਂ ਰੇਤ ਬਾਹਰ ਕੱਢ ਕੇ ਵੇਚ ਸਕਦਾ ਹੈ, ਪਰ ਇਸ ਕਾਨੂੰਨ ਦੀ ਆੜ ਵਿਚ ਰੇਤ ਮਾਫ਼ੀਆ ਵੱਡੀਆਂ ਮਸ਼ੀਨਾਂ ਜੇ.ਸੀ.ਬੀ. ਪੋਕਲੇਨ ਆਦਿ ਰਾਤ ਦੇ ਸਮੇਂ ਲਗਾ ਕੇ ਨਾਜਾਇਜ਼ ਢੰਗ ਨਾਲ ਮਾਈਨਿੰਗ ਕਰ ਰਹੇ ਹਨ | ਮਾਈਨਿੰਗ ਅਧਿਕਾਰੀ ਜੇ.ਈ. ਸਾਹਿਲ ਸਕੋਲਾ, ਜੇ.ਈ. ਰਿਸ਼ੂ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਦੇ ਸਮੇਂ ਰੇਤ ਮਾਫ਼ੀਆ ਵਲੋਂ ਪਿੰਡ ਸਹਾਰਨਪੁਰ ਵਿਖੇ ਨਾਜਾਇਜ਼ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਤੁਰੰਤ ਤਾਰਾਗੜ੍ਹ ਥਾਣੇ ਦੇ ਦਿੱਤੀ ਸੀ | ਏ.ਐੱਸ.ਆਈ. ਸੱਤਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਜਦ ਅਸੀਂ ਰਾਤ ਦੇ 1 ਵਜੇ ਪੁਲਿਸ ਪਾਰਟੀ ਸਮੇਤ ਪਿੰਡ ਸਹਾਰਨਪੁਰ ਮਾਈਨਿੰਗ ਵਾਲੀ ਜਗ੍ਹਾ 'ਤੇ ਪਹੁੰਚੇ ਤਾਂ ਮਾਈਨਿੰਗ ਮਾਫ਼ੀਆ ਵਲੋਂ ਮਸ਼ੀਨਾਂ ਲਗਾ ਕੇ ਮਾਈਨਿੰਗ ਕੀਤੀ ਜਾ ਰਹੀ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ | ਏ.ਐੱਸ.ਆਈ. ਸੱਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰੇਲ ਗੱਡੀਆਂ 'ਚ ਮੋਬਾਈਲ ਫੋਨ ਚੋਰੀ ਕਰਨ ਵਾਲੇ ਦੋਸ਼ੀ ਨੂੰ ਜੀ.ਆਰ.ਪੀ. ਨੇ ਕੀਤਾ ਕਾਬੂ
Ad Position 24