ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਵਿਖੇ ਜਗੀਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਪਾਠੀ ਵਲੋਂ ਹਾਜ਼ਰ ਸੰਗਤਾਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ ਤੇ ਗੁਰੂ ਦੀ ਲਾਡਲੀ ਫ਼ੌਜ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਜਗੀਰ ਸਿੰਘ, ਭੋਲਾ ਸਿੰਘ ਫੂਲਪੁਰ, ਗੁਰ ਸੇਵਕ, ਪਰਮਜੀਤ ਸਿੰਘ ਪੰਮੀ, ਮਲਕੀਅਤ ਸਿੰਘ, ਮਨਜੀਤ ਸਿੰਘ, ਤਰਲੋਕ, ਅਜੀਤ ਸਿੰਘ, ਦਲੀਪ ਸਿੰਘ, ਅਮਰੀਕ ਸਿੰਘ, ਅਮਰ ਸਿੰਘ ਰਾਜੂ ਤੇ ਇਕਬਾਲ ਸਿੰਘ ਆਦਿ ਸ਼ਾਮਿਲ ਸਨ |