16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਪਠਾਨਕੋਟ ਵਪਾਰ ਮੰਡਲ ਵਲੋਂ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਪਠਾਨਕੋਟ, 2 ਨਵੰਬਰ (ਸੰਧੂ)-ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਪਠਾਨਕੋਟ ਵਪਾਰ ਮੰਡਲ ਨੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਪਠਾਨਕੋਟ ਦੇ ਮਾਡਲ ਟਾਊਨ ਸਥਿਤ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ. ਐੱਫ. ਸੀ. ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਮੰਡਲ ਦੇ ਵਪਾਰਕ ਭਾਈਚਾਰੇ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਸੰਗਠਨਾਂ ਦੇ ਵੱਡੀ ਗਿਣਤੀ ਵਿਚ ਮੈਂਬਰ ਅਤੇ ਅਧਿਕਾਰੀ ਸ਼ਾਮਿਲ ਹੋਏ | ਆਪਣੇ ਸੰਬੋਧਨਾਂ ਵਿਚ ਬੁਲਾਰਿਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ | ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਤੇ ਚੇਅਰਮੈਨ ਅਨਿਲ ਮਹਾਜਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ ਵਿਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਕਿਵੇਂ ਦਿੱਤੀ, ਇਸ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਮੰਡਲ ਦੇ ਸੰਸਥਾਪਕ ਪ੍ਰਧਾਨ ਐਸ.ਐਸ. ਬਾਵਾ, ਅਸ਼ਵਨੀ ਗੁਪਤਾ, ਮਨੀਸ਼ ਤੁਲੀ, ਸੰਦੀਪ ਸ਼ਿੰਗਾਰੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਅਨਿਲ ਸੰਤੋਸ਼ੀ, ਰਮੇਸ਼ ਸ਼ਰਮਾ, ਡਾ: ਕਮਲ ਕਿਸ਼ੋਰ, ਰਮਨ ਮਹਾਜਨ, ਅਮਿਤ ਸ਼ਰਮਾ, ਐਲ.ਆਰ. ਸੋਢੀ, ਅਸ਼ਵਨੀ ਸ਼ਰਮਾ, ਜਯੰਤ ਸ਼ਰਮਾ, ਵਿਨੈ ਮਹਾਜਨ, ਅਜੈ ਸੋਨੀ, ਸੋਹਨ ਸ਼ਰਮਾ, ਰਾਜੇਸ਼ ਮਹਾਜਨ, ਸ਼ਾਂਤੀ, ਰਣਬੀਰ ਸਿੰਘ, ਓਮ ਅਬਰੋਲ, ਅਸ਼ੋਕ ਮਹਾਜਨ, ਸਰਬਜੀਤ ਗੁਲਾਟੀ, ਹਰਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਿੰਗਾਰੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਨੂੰ ਆਪਣੇ ਜਨਮ ਦਿਨਾਂ ਨੂੰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਦਿਨ ਵਜੋਂ ਮਨਾਉਣਾ ਚਾਹੀਦਾ- ਬੱਬਲੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24