ਬਟਾਲਾ, 3 ਨਵੰਬਰ (ਸਤਿੰਦਰ ਸਿੰਘ)- ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਲੋਂ ਗੁਰਦੁਆਰਾ ਸਾਹਿਬ ਬਹਾਦੁਰ ਹੁਸੈਨ ਕਲਾਂ ਵਿਚ ਇਕ ਸ਼ਾਨਦਾਰ ਓਪਨ ਮਾਈਕ ਸੈਸ਼ਨ ਸਫਲਤਾ ਪੂਰਵਕ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀ ਪ੍ਰਤਿਭਾ ਤੇ ਰਚਨਾਤਮਕ ਯੋਗਤਾਵਾਂ ਪ੍ਰਗਟ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਸੀ | ਇਸ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ, ਭਜਨ ਕੀਰਤਨ, ਕਵਿਤਾ ਪਾਠ ਤੇ ਵੱਖ-ਵੱਖ ਸੰਸਕਿ੍ਤਿਕ ਪ੍ਰਸਤੁਤੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਬੱਚਿਆਂ ਦੇ ਆਤਮ ਵਿਸ਼ਵਾਸ, ਕਲਾ ਤੇ ਸਮਰਪਣ ਨੇ ਸਭ ਦਾ ਦਿਲ ਜਿੱਤ ਲਿਆ | ਸਕੂਲ ਵਲੋਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਮੈਂਬਰਾਂ ਕਸ਼ਮੀਰ ਸਿੰਘ ਗ੍ਰੰਥੀ, ਮਨਜੀਤ ਸਿੰਘ ਬਾਜਵਾ, ਉਂਕਾਰ ਸਿੰਘ ਪ੍ਰਧਾਨ, ਰਣਜੀਤ ਸਿੰਘ ਗਲੋਬਲ ਇੰਸਟੀਚਿਊਟ ਬਟਾਲਾ, ਜਸਪਿੰਦਰ ਕੌਰ ਸਰਪੰਚ ਤੇ ਗੁਲਜ਼ਾਰ ਸਿੰਘ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ 'ਚ ਆਪਣਾ ਅਮੁੱਲਾ ਸਹਿਯੋਗ ਦਿੱਤਾ | ਸਮਾਗਮ 'ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਕੂਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸਿਪਲ ਗੁਰਮੀਤ ਸਿੰਘ ਨੇ ਬੱਚਿਆਂ ਦੀਆਂ ਪ੍ਰਸਤੁਤੀਆਂ ਤੇ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੇਹੇ ਸਮਾਗਮ ਬੱਚਿਆਂ 'ਚ ਆਤਮ ਵਿਸ਼ਵਾਸ ਤੇ ਸੱਭਿਆਚਾਰ ਪ੍ਰਤੀ ਪਿਆਰ ਪੈਦਾ ਕਰਦੇ ਹਨ | ਪ੍ਰੋਗਰਾਮ ਰਾਹੀਂ ਬੱਚਿਆਂ ਨੇ ਸਿੱਖਿਆ, ਸੱਭਿਆਚਾਰ ਤੇ ਆਧਿਆਤਮਿਕਤਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਤੇ ਲਗਨ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ | ਸਕੂਲ ਵਲੋਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਪਿੰਡ ਬਹਾਦੁਰ ਹੁਸੈਨ ਕਲਾਂ ਦੇ ਸਾਰੇ ਵਸਨੀਕਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ |