22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-11-2025
ਊਧਨਵਾਲ, 3 ਨਵੰਬਰ (ਪਰਗਟ ਸਿੰਘ)-ਪਿੰਡ ਥਰੀਏਵਾਲ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਸ੍ਰੀ ਅਖੰਡ ਪਾਠ ਕਰਵਾਇਆ | ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਅੱਚਲ ਸਾਹਿਬ ਵਾਲਿਆਂ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਸਮੇਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵੀ ਨਤਮਸਤਕ ਹੋਏ | ਸਰਪੰਚ ਹਰਪ੍ਰੀਤ ਸਿੰਘ ਨੇ ਵਿਧਾਇਕ ਅਮਰਪਾਲ ਸਿੰਘ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਸਾਹਿਬ ਸਿੰਘ ਘੱਸ, ਬਲਾਕ ਪ੍ਰਧਾਨ ਗੁਰਦੀਪ ਸਿੰਘ, ਸਾਬਕਾ ਸਰਪੰਚ ਅਜੀਤ ਸਿੰਘ, ਸਰਪੰਚ ਲਖਬੀਰ ਸਿੰਘ ਧੰਦੋਈ, ਸਰਪੰਚ ਮਨਦੀਪ ਸਿੰਘ ਹਰਪੁਰਾ, ਸੁਖਵਿੰਦਰ ਸਿੰਘ ਮੈਂਬਰ, ਗੁਰਭੇਜ ਸਿੰਘ, ਰਣਜੀਤ ਸਿੰਘ ਮੈਂਬਰ, ਹਰਪ੍ਰੀਤ ਸਿੰਘ ਸੰਧੂ, ਬੀਰਪਾਲ ਸਿੰਘ, ਮੇਜਰ ਸਿੰਘ, ਹਰਦਿਆਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪਿਆਣਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਸਵਾਗਤ ਅਗਲੀ ਖ਼ਬਰ ਜੇਲ੍ਹ ਵਿਚੋਂ ਚਾਰ ਮੋਬਾਈਲ ਬਰਾਮਦ <br/>
Ad Position 24