ਘੁਮਾਣ, 3 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਤਪਿਆਣਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੇ ਸਤਨਾਮ ਸਿੰਘ ਮੱਲੋਵਾਲੀ ਵਲੋਂ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਦਾ ਅੰਮਿ੍ਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਦਮਦਮੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਨਾਲ ਭਗਤ ਨਾਮਦੇਵ ਜੀ ਦੇ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਅਤੇ ਘੁਮਾਣ ਨਗਰ ਨੂੰ ਲੈ ਕੇ ਵਿਸ਼ੇਸ਼ ਗੱਲਬਾਤ ਹੋਈ ਹੈ | ਉਨ੍ਹਾਂ ਕਿਹਾ ਕਿ ਸ਼੍ਰੀ ਸ਼ਿੰਦੇ ਭਗਤ ਨਾਮਦੇਵ ਜੀ ਦੇ ਵੱਡੇ ਸ਼ਰਧਾਲੂ ਹਨ | ਉਹ ਪਹਿਲੀ ਵਾਰ ਘੁਮਾਣ ਦੀ ਧਰਤੀ 'ਤੇ ਪੁੱਜੇ ਜਿਸ ਲਈ ਉਨ੍ਹਾਂ ਦਾ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਨੇ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਨੂੰ ਮਹਾਂਰਾਸ਼ਟਰ ਆਉਣ ਲਈ ਸੱਦਾ ਪੱਤਰ ਵੀ ਦਿੱਤਾ |