ਕਾਦੀਆਂ, 3 ਨਵੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਤੇ ਐਕਸ ਸਰਵਿਸਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੋਨਾ ਬਾਜਵਾ ਨੇ ਕਿਹਾ ਕਿ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਵਿਕਾਸ ਦੇ ਆਧਾਰ 'ਤੇ ਜਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਯੋਜਨਾਵਾਂ ਜਿਵੇਂ ਮੁਫ਼ਤ ਬਿਜਲੀ, ਪਾਣੀ, ਇਲਾਜ ਤੇ ਸਿੱਖਿਆ ਪ੍ਰਣਾਲੀ ਵਿਚ ਕੀਤੇ ਗਏ ਵਧੀਆ ਸੁਧਾਰਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਂਦਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਲੋਕਾਂ ਦਾ ਦਿਲ ਜਿੱਤਿਆ ਹੈ | ਸੋਨਾ ਬਾਜਵਾ ਨੇ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਦਾ ਇਹੋ ਕਹਿਣਾ ਸਾਡੀ ਵੋਟ ਵਿਕਾਸ ਨੂੰ , ਸਾਡੀ ਵੋਟ ਆਮ ਆਦਮੀ ਪਾਰਟੀ ਨੂੰ , ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਨੂੰ ਸਨਮਾਨ ਦੇਣ ਦਾ ਐਲਾਨ ਕਰਦੇ ਹੋਏ ਤਰਨ ਤਾਰਨ ਵਾਸੀਆਂ ਨੇ ਜ਼ਿਮਨੀ ਚੋਣ 'ਆਪ' ਨੂੰ ਜਿਤਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਲੋਕ ਵਧ ਚੜ੍ਹ ਕੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਾਥ ਦੇ ਰਹੇ ਹਨ ਤੇ ਹਲਕੇ 'ਚੋਂ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ |