ਗੁਰਦਾਸਪੁਰ, 3 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ਅੰਦਰ ਤਿੰਨ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲੇ ਦਰਜ ਕੀਤਾ ਹੈ | ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਜੀ.ਟੀ. ਰੋਡ ਸੇਮ ਨਹਿਰ ਪੁੱਲ ਘੱਲੂਘਾਰਾ ਮੌਜੂਦ ਸੀ ਕਿ ਬੀਬੀ ਸੁੰਦਰੀ ਗੁਰਦੁਆਰਾ ਸਾਹਿਬ ਸਾਈਡ ਵਲੋਂ ਪੱਕੀ ਸੜਕੇ 'ਤੇ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੰੂ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਕਸ਼ੇ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਪਨਿਆੜ ਦੱਸਿਆ ਜਿਸ ਵਲੋਂ ਜ਼ਮੀਨ 'ਤੇ ਸੁੱਟੇ ਮੋਮੀ ਲਿਫ਼ਾਫ਼ੇ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿਚੋਂ 5 ਗ੍ਰਾਮ 5 ਮਿਲੀ ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |