21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ 7 ਨੂੰ -ਨਰਿੰਦਰ ਸ਼ਰਮਾ

Ad Position 21
No active advertisement
ਅਜੀਤ ਡੈਸਕ 04-11-2025
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਦੇ ਸੂਬਾ ਬਾਡੀ ਦੇ ਫ਼ੈਸਲੇ ਮੁਤਾਬਿਕ ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ 7 ਨਵੰਬਰ ਨੂੰ ਪਿੰਡਾਂ ਤੇ ਸ਼ਹਿਰਾਂ ਅੰਦਰ ਰੋਸ ਮਾਰਚ ਕੀਤਾ ਜਾਵੇਗਾ | ਨਰਿੰਦਰ ਸ਼ਰਮਾ ਸੂਬਾ ਐਡੀਸ਼ਨਲ ਜਨਰਲ ਸਕੱਤਰ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਨੇ ਦੱਸਿਆ ਕਿ 7 ਨਵੰਬਰ ਨੂੰ ਸਮੂਹ ਕਲੀਨਿਕ ਕਾਮੇ ਸਮੂਹਿਕ ਛੁੱਟੀ 'ਤੇ ਰਹਿਣਗੇ | ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਤੇੇ ਰਹਿੰਦਾ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ ਜੋ ਮੁਲਾਜ਼ਮਾਂ ਨਾਲ ਪੰਜਾਬ ਸਰਕਾਰ ਧੋਖਾ ਕਰ ਰਹੀ ਹੈ ਜਿਸ ਕਰਕੇ ਮੁਲਾਜ਼ਮਾਂ ਦਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਰਨਤਾਰਨ ਰੈਲੀ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਜੰਮੂ ਵਿਖੇ ਹੋਏ ਮੁਕਾਬਲੇ 'ਚ ਗੁਰਦਾਸਪੁਰ ਦੀ ਭੰਗੜਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੀ.ਐਮ.ਐਸ.ਐਮ. ਕਾਲਜ ਪੁਰਾਣਾ ਸ਼ਾਲਾ ਦੇ ਬੀ.ਐੱਡ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ
Ad Position 24