ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵੱਖ-ਵੱਖ ਥਾਈਾ ਨਗਰ ਕੀਰਤਨ ਸਜਾਏ
ਅਜੀਤ ਡੈਸਕ
04-11-2025
ਨਗਰ ਕੀਰਤਨ ਵਿਚ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਬਹੁਤ ਹੀ ਅਨੁਸ਼ਾਸਨ ਤੇ ਸਮਰਪਣ ਨਾਲ ਅਗਵਾਈ ਕੀਤੀ | ਉਹ ਨਗਰ ਕੀਰਤਨ ਦੇ ਅਗਲੇ ਹਿੱਸੇ ਵਿਚ ਸੁਚੱਜੇ ਤਰੀਕੇ ਨਾਲ ਮਾਰਚ ਕਰ ਰਹੇ ਸਨ ਜਦਕਿ ਕੁਝ ਵਿਦਿਆਰਥੀ ਪਾਲਕੀ ਸਾਹਿਬ ਦੇ ਰਸਤੇ 'ਤੇ ਪਾਣੀ ਛਿੜਕ ਰਹੇ ਸਨ ਤੇ ਝਾੜੂ ਲਗਾ ਰਹੇ ਸਨ | ਸਕੂਲ ਦੀ ਗਤਕਾ ਟੀਮ ਵਲੋਂ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਨਗਰ ਕੀਰਤਨ ਦਾ ਪਹਿਲਾ ਵਿਸ਼ਰਾਮ ਪਿੰਡ ਮੱਲ੍ਹੀਆਂ ਵਿਖੇ ਹੋਇਆ ਜਿੱਥੇ ਸਥਾਨਕ ਸੰਗਤ ਨੇ ਬਹੁਤ ਪਿਆਰ ਤੇ ਆਦਰ ਨਾਲ ਸਵਾਗਤ ਕੀਤਾ | ਪਿੰਡ ਵਾਸੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰਸ਼ਾਦ ਵੰਡੇ ਗਏ | ਦੂਜਾ ਵਿਸ਼ਰਾਮ ਪਿੰਡ ਗਿੱਲ ਮੰਜ ਵਿਖੇ ਹੋਇਆ, ਜਿੱਥੇ ਵੀ ਸੰਗਤ ਵਲੋਂ ਗੁਰੂ ਘਰ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਦੋਹਾਂ ਥਾਵਾਂ 'ਤੇ ਸਕੂਲ ਦੀ ਗਤਕਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਗਤ ਨੂੰ ਹੈਰਾਨ ਕਰ ਦਿੱਤਾ | ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਵਿਖੇ ਹੋਈ | ਇਥੇ ਸਰਪੰਚ, ਗੁਰਦੁਆਰਾ ਪ੍ਰਧਾਨ ਤੇ ਹੋਰ ਕਮੇਟੀ ਮੈਂਬਰਾਂ ਨੇ ਪੰਜ ਪਿਆਰਿਆਂ ਤੇ ਸਾਰੀ ਸੰਗਤ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਦੇ ਡਾਇਰੈਕਟਰ ਇੰਜੀਨੀਅਰ ਬਲਦੇਵ ਸਿੰਘ ਸੇਖੋਂ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ | ਸਕੂਲ ਮੁਖੀ ਜਸਵੰਤ ਕੌਰ ਸੇਖੋਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸੱਚ, ਸੇਵਾ, ਨਿਮਰਤਾ ਤੇ ਭਾਈਚਾਰੇ ਦੇ ਰਾਹ 'ਤੇ ਤੁਰਨ ਦੀ ਪ੍ਰੇਰਣਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਮਲ ਕਰਨਾ ਚਾਹੀਦਾ ਹੈ |
ਡੇਰਾ ਬਾਬਾ ਨਾਨਕ, (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਭਾਈ ਨਛੱਤਰ ਸਿੰਘ ਮੱੁਖ ਗ੍ਰੰਥੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀਆਂ ਗੂੰਜਾਂ ਨਾਲ ਰਵਾਨਾ ਹੋਇਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਤੇ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਗੁਰਬਾਣੀ ਦੇ ਸ਼ਬਦ ਪੜ੍ਹਦਿਆਂ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਚੱਲ ਰਹੀਆਂ ਸਨ | ਵੱਖ-ਵੱਖ ਸਕੂਲਾਂ ਦੇ ਬੈਂਡ ਵਾਜਿਆਂ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀਆਂ ਗਤਕਾ ਟੀਮਾਂ ਵਲੋਂ ਇਸ ਨਗਰ ਕੀਰਤਨ ਦੀ ਸ਼ਾਨ ਨੂੰ ਹੋਰ ਵਧਾਇਆ ਜਾ ਰਿਹਾ ਸੀ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਵੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਗਰ ਕੀਰਤਨ 'ਚ ਹਾਜ਼ਰੀ ਲਵਾਈ ਗਈ ਤੇ ਪੰਜ ਪਿਆਰਿਆਂ ਨੂੰ ਸਿਰਪਾਓ ਦਿੱਤੇ ਗਏ | ਨਗਰ ਕੀਰਤਨ ਕਸਬੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿੱਥੇ ਪੁੱਜਣ 'ਤੇ ਮੈਨੇਜਰ ਸਤਨਾਮ ਸਿੰਘ ਗੋਸਲ ਵਲੋਂ ਨਗਰ ਕੀਰਤਨ ਮੌਕੇ ਸੇਵਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਿਸ਼ਨ ਸਿੰਘ ਪੱਪੂ ਕਾਰ ਸੇਵਾ ਖਡੂਰ ਸਾਹਿਬ, ਡੀ.ਐੱਸ.ਪੀ. ਜੋਗਾ ਸਿੰਘ, ਐੱਸ.ਐੱਚ.ਓ. ਅਸ਼ੋਕ ਕੁਮਾਰ, ਰਜਿੰਦਰ ਸਿੰਘ ਵੈਰੋਕੇ, ਹਰਸਿਮਰਤ ਸਿੰਘ ਵੈਰੋਕੇ, ਸਾ. ਕੌਂਸਲਰ ਧਰਮਪਾਲ ਸਿੰਘ, ਰਜੇਸ਼ ਕੁਮਾਰ ਬਿੱਟਾ, ਉਪ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਸਤਨਾਮ ਸਿੰਘ ਪਟਵਾਰੀ, ਕੌਂਸਲਰ ਰਜਤ ਮਰਵਾਹ, ਜਸਪਿੰਦਰ ਸਿੰਘ ਝੰਗੀ, ਮਾਸਟਰ ਚਰਨਜੀਤ ਸਿੰਘ ਬੇਦੀ, ਕਰਨੈਲ ਸਿੰਘ ਫ਼ੌਜੀ, ਲਵਪ੍ਰੀਤ ਸਿੰਘ ਪੀ.ਏ., ਹਰਜੀਤ ਸਿੰਘ ਜੋਸ ਜੇ.ਈ., ਭਾਈ ਗੁਰਮੀਤ ਸਿੰਘ ਗਾਜੀਨੰਗਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦਾਸਪੁਰ, ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਅੱਜ ਗੁਰਦੁਆਰਾ ਸਿੰਘ ਸਭਾ ਜੇਲ੍ਹ ਰੋਡ ਗੁਰਦਾਸਪੁਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਚੌਕਾਂ ਲਾਇਬ੍ਰੇਰੀ ਚੌਕ, ਹਨੰੂਮਾਨ ਚੌਕ, ਭਾਈ ਲਾਲੋ ਚੌਕ, ਸੰਗਲਪੁਰਾ ਰੋਡ, ਰਵੀਦਾਸ ਚੌਕ ਤੋਂ ਹੁੰਦਾ ਹੋਇਆ ਸ਼ਾਮ ਨੰੂ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਥਾਂ-ਥਾਂ 'ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ |
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ.ਜੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਦੇ ਬੱਚਿਆਂ ਵਲੋਂ ਇਲਾਹੀ ਗੁਰਬਾਣੀ ਦਾ ਜਾਪ ਕਰਦਿਆਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਪੁੱਜਾ, ਜਿੱਥੇ ਸਕੂਲ ਦੇ ਵਿਦਿਆਰਥੀਆਂ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਨਾਮੱਤੇ ਸਿੱਖ ਇਤਿਹਾਸ ਨਾਲ ਜੁੜਣ ਲਈ ਲੋਕਾਂ ਨੂੰ ਲਾਮਬੰਦ ਕੀਤਾ | ਨਗਰ ਕੀਰਤਨ ਦੌਰਾਨ ਬੱਚਿਆਂ ਵਲੋਂ ਹੱਥਾਂ ਵਿਚ ਵੱਖ-ਵੱਖ ਬੈਨਰ ਲੈ ਕੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਬਦ ਗਾਇਨ ਕਰ ਕੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਜੁੜਣ ਲਈ ਲਾਮਬੰਦ ਕੀਤਾ ਗਿਆ | ਨਗਰ ਕੀਰਤਨ ਦਾ ਜਿੱਥੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਉਥੇ ਰਸਤੇ ਵਿਚ ਬੱਚਿਆਂ ਨੇ ਗੁਰਬਾਣੀ ਕੀਰਤਨ, ਗਤਕਾ ਤੇ ਸੇਵਾ ਭਾਵ ਨਾਲ ਭਰਪੂਰ ਦਿ੍ਸ਼ ਪੇਸ਼ ਕੀਤੇ | ਉਪਰੰਤ ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਮਹਿਮਾ ਸਾਹਿਬ ਪਿੰਡ ਚੱਕ ਮਹਿਮਾ ਵਿਖੇ ਪਹੁੰਚਿਆ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਬ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਸਾਹਿਬਾਨ ਵਲੋਂ ਦੱਸੇ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਨੂੰ ਸਿੱਖੀ ਨਾਲ ਜੋੜਨ, ਸੇਵਾ ਤੇ ਸੰਸਕਾਰਾਂ ਦਾ ਪ੍ਰੇਰਣਾਸ੍ਰੋਤ ਬਣਦੇ ਹਨ | ਇਸ ਮੌਕੇ ਬਾਬਾ ਨਿਰਮਲ ਸਿੰਘ ਕੋਟਲੀ, ਗ੍ਰੰਥੀ ਭਾਈ ਗੁਰਵਿੰਦਰ ਸਿੰਘ, ਬਾਬਾ ਗੁਰਮੀਤ ਸਿੰਘ ਗੀਤਾ, ਪ੍ਰਧਾਨ ਗੁਰਮੇਜ਼ ਸਿੰਘ ਕੋਟਲੀ, ਹਰਪ੍ਰੀਤ ਸਿੰਘ ਕੋਟਲੀ, ਸਕੂਲ ਪਿ੍ੰਸੀਪਲ ਸ਼ਰਨਜੀਤ ਕੌਰ, ਹਰਪਾਲ ਸਿੰਘ ਕੋਟਲੀ, ਰੁਪਿੰਦਰ ਕੌਰ ਸਮੇਤ ਸਕੂਲ ਵਿਦਿਆਰਥੀ ਤੇ ਸਟਾਫ਼ ਹਾਜ਼ਰ ਸਨ |
ਗੁਰਦਾਸਪੁਰ, (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ | ਅੱਜ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਪ੍ਰਧਾਨ ਨਰਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਹਰਦੋਛੰਨੀ ਰੋਡ ਰਾਹੀਂ ਹਯਾਤ ਨਗਰ, ਸਿੱਧਵਾਂ ਜਮੀਤਾਂ, ਬੱਬਰੀ, ਗੁਰਦੁਆਰਾ ਜੀਵਨਵਾਲ-ਬੱਬਰੀ, ਬੱਬਰੀ ਬਾਈਪਾਸ ਤੋਂ ਕਲਾਨੌਰ ਰੋਡ ਰਾਹੀਂ ਹੰੁਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ | ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਦੀ ਸੰਗਤ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਚਾਹ-ਪਕੌੜੇ, ਦੁੱਧ ਤੇ ਹੋਰ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਦੌਰਾਨ ਬੱਚਿਆਂ ਤੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਸਮੇਤ ਨੌਜਵਾਨਾਂ ਅਤੇ ਬੀਬੀਆਂ ਨੇ ਹਾਜ਼ਰੀ ਭਰੀ |