20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡਿਪਟੀ ਕਮਿਸ਼ਨਰ ਵਲੋਂ ਅੱਜ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ 'ਚ ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 04-11-2025
ਪਠਾਨਕੋਟ, 3 ਨਵੰਬਰ (ਆਸ਼ੀਸ਼ ਸ਼ਰਮਾ/ਵਿਨੋਦ/ਸੰਧੂ)- ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਆਮ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਜੀਵਨ ਫਲਸਫੇ ਬਾਰੇ ਜਾਣਕਾਰੀ ਦੇਣ ਲਈ 4 ਨਵੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਆਰ.ਟੀ.ਓ.–ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਸਹਾਇਕ ਕਮਿਸਨਰ ਜਨਰਲ ਵਿਕਰਮ, ਐਲ.ਆਰ. ਸੋਢੀ, ਸੁਨੀਲ ਮਹਾਜਨ, ਦਪਿੰਦਰ ਅਰੋੜਾ, ਹਰਜਿੰਦਰ ਸਿੰਘ ਖਾਲਸਾ, ਰਾਜ ਕੁਮਾਰ, ਪਵਨ ਸਰਮਾ, ਮਨਜੀਤ ਸਿੰਘ, ਜੇ.ਸੀ. ਕਟੋਚ, ਮੰਨਤ ਅਰੋੜਾ, ਤਰੁਣ ਮਹਾਜਨ, ਸੁਖਬੀਰ ਸਿੰਘ ਤੇ ਹੋਰ ਵਪਾਰੀ ਵਰਗ ਦੇ ਅਹੁਦੇਦਾਰ ਸ਼ਾਮਿਲ ਸਨ | ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਦੱਸਿਆ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਲੋਕਾਂ ਨੂੰ ਸ਼ਾਮ 5 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਤੇ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ | ਸਮਾਗਮ ਵਿਚ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਲੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿਚ ਦਾਖਲਾ ਮੁਫ਼ਤ ਹੋਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸੁਖਾਵੇ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ ਸਫਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵਪਾਰੀ ਵਰਗ ਨਾਲ ਵੀ ਮੀਟਿੰਗ ਕੀਤੀ ਤੇ ਕਿਹਾ ਕਿ ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ 'ਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਹਾਜ਼ਰੀ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਮਾਰਚ 7 ਨੂੰ ਅਗਲੀ ਖ਼ਬਰ ਸਿਪਾਹੀ ਸੁਨੀਲ ਕੁਮਾਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ
Ad Position 24