ਸ਼ਾਹਪੁਰ ਕੰਢੀ, 3 ਨਵੰਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਕੋਲੋਂ 20 ਬੋਤਲਾਂ ਨਜਾਇਜ਼ ਸ਼ਰਾਬ ਫੜੀ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਸੁਰਿੰਦਰ ਕੁਮਾਰ ਨੇ ਰਣਜੀਤ ਸਾਗਰ ਡੈਮ ਦੀ ਕਾਲੋਨੀ ਦੇ ਟੀ-1 ਮੋੜ ਉਪਰ ਨਾਕਾ ਲਗਾਇਆ ਹੋਇਆ ਸੀ ਕਿ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਇਕ ਵਿਅਕਤੀ ਯੂ-1 ਦੇ ਖੰਡਰ ਬਣੇ ਕਵਾਟਰਾਂ ਨਜ਼ਦੀਕ ਨਜਾਇਜ਼ ਸ਼ਰਾਬ ਵੇਚ ਰਿਹਾ ਹੈ | ਏ.ਐਸ.ਆਈ. ਸੁਰਿੰਦਰ ਕੁਮਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨਾਲ ਦੱਸੀ ਥਾਂ ਉਪਰ ਪਹੁੰਚਿਆ ਤਾਂ ਇਕ ਵਿਅਕਤੀ ਪਲਾਸਟਿਕ ਦੀ ਕੈਨੀ ਫੜ ਕੇ ਖੜਾ ਸੀ ਤੇ ਪੁਲਿਸ ਨੰੂ ਦੇਖ ਕੇ ਦੌੜਨ ਦੀ ਕੋਸ਼ਿਸ਼ ਕਰਨ ਲੱਗਾ | ਤਲਾਸ਼ੀ ਦੌਰਾਨ ਪਲਾਸਟਿਕ ਦੀ ਕੈਨੀ 'ਚ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਦੋਸ਼ੀ ਲਵਲੀ ਪੁੱਤਰ ਅਸ਼ਵਨੀ ਕੁਮਾਰ ਨਿਵਾਸੀ ਪਠਾਨਕੋਟ ਖਿਲਾਫ਼ ਮਾਮਲਾ ਦਰਜ ਕਰ ਲਿਆ | ਦੋਸ਼ੀ ਨੰੂ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |