ਘੁਮਾਣ, 4 ਨਵੰਬਰ (ਬੰਮਰਾਹ)-ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦਾ 755ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ (ਗੁਰਦਾਸਪੁਰ) ਵਿਖੇ ਸਮੂਹ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਇਲਾਕੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਤਪਿਆਣਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਅਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਉਣ ਉਪਰੰਤ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਹਜੂਰੀ ਰਾਗੀ ਭਾਈ ਰਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਰਾਗੀ ਭਾਈ ਰਣਜੀਤ ਸਿੰਘ ਭੋਮਾ, ਭਾਈ ਸਤਨਾਮ ਸਿੰਘ ਦਰਦੀ ਕਵੀਸ਼ਰੀ ਜਥਾ, ਭਾਈ ਕੁਲਵੰਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ, ਡਾਕਟਰ ਭਗਵੰਤ ਸਿੰਘ ਭੂਤਵਿੰਡ ਅਤੇ ਦਰਬਾਰ ਏ ਖਾਲਸਾ ਦੇ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ ਹੋਰਾਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰਬਾਣੀ, ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਗਤ ਨਾਮਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਗੁਰਦੁਆਰਾ ਤਪਿਆਣਾ ਸਾਹਿਬ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ | ਸਮਾਗਮ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਜਸਬੀਰ ਸਿੰਘ ਡਿੰਪਾ ਸਾਬਕਾ ਮੈਂਬਰ ਪਾਰਲੀਮੈਂਟ, ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਕਾਂਗਰਸ, ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ ਕਾਂਗਰਸ, ਭੁਪਿੰਦਰਪਾਲ ਸਿੰਘ ਵਿੱਟੀ ਸਾਬਕਾ ਮੈਂਬਰ ਐਸ.ਐਸ. ਬੋਰਡ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦੇ ਰਸਭਿੰਨੇ ਕਥਾ-ਕੀਰਤਨ ਦਾ ਆਨੰਦ ਮਾਣਿਆ | ਪ੍ਰਬੰਧਕਾਂ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਸਨਮਾਨ ਕਰਨ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੁੱਖ ਗ੍ਰੰਥੀ ਬਾਬਾ ਰਣਧੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਰਸੇਵਕ ਸਿੰਘ, ਮੀਤ ਪ੍ਰਧਾਨ ਲਖਵੀਰ ਸਿੰਘ ਕਲਸੀ ਨੰਗਲ, ਸੈਕਟਰੀ ਗੁਰਦੇਵ ਸਿੰਘ ਨੰਗਲ, ਖਜਾਨਚੀ ਅਜਮੇਰ ਸਿੰਘ ਨੰਗਲ, ਹਰਪਾਲ ਸਿੰਘ ਸਹਾਇਕ ਸਕੱਤਰ, ਗੁਰਸ਼ਰਨ ਸਿੰਘ ਨੰਗਲ ਸਹਾਇਕ ਖਜਾਨਚੀ, ਹਰਬੰਸ ਸਿੰਘ ਨੰਗਲ ਸਾਬਕਾ ਸਰਪੰਚ, ਰੇਸ਼ਮ ਸਿੰਘ ਨੰਗਲ, ਹਰਿੰਦਰ ਸਿੰਘ ਪੇਜੋਚੱਕ, ਦਿਲਬਾਗ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਗੁਰਦੀਪ ਸਿੰਘ ਮੋਗਾ, ਤਰਸੇਮ ਸਿੰਘ ਮੋਗਾ, ਅਵਤਾਰ ਸਿੰਘ ਚੂਹੜਚੱਕ, ਗੁਰਮੁਖ ਸਿੰਘ ਨੰਗਲ, ਪਲਵਿੰਦਰ ਸਿੰਘ ਨੰਗਲ, ਭਜਨ ਸਿੰਘ ਪੰਡੋਰੀ, ਗੁਰਨਾਮ ਸਿੰਘ ਪੰਡੋਰੀ, ਪਲਵਿੰਦਰ ਸਿੰਘ ਚੀਮਾ, ਮਨਜੀਤ ਸਿੰਘ ਪੰਡੋਰੀ, ਚਰਨਜੀਤ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਮਲੋਵਾਲੀ, ਸਤਨਾਮ ਸਿੰਘ ਮੱਲੋਵਾਲੀ, ਜੰਗ ਬਹਾਦਰ ਸਿੰਘ, ਮਿਸਤਰੀ ਸੁਖਦੇਵ ਸਿੰਘ ਬਰਿਆਰ, ਲਖਵੀਰ ਸਿੰਘ ਪੰਡੋਰੀ, ਕਸ਼ਮੀਰ ਸਿੰਘ ਘੁਮਾਣ, ਰਣਧੀਰ ਸਿੰਘ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ ਮੈਨੇਜਰ, ਠੇਕੇਦਾਰ ਮੰਗਲ ਸਿੰਘ, ਪਲਵਿੰਦਰ ਸਿੰਘ ਪੱਤੋ, ਗੁਰਸੇਵਕ ਸਿੰਘ ਕਥਾਵਾਚਕ, ਸੁਖਵੰਤ ਸਿੰਘ ਕਲਸੀ, ਗੁਰਮੁਖ ਸਿੰਘ, ਕੇਵਲ ਸਿੰਘ ਸਰਪੰਚ ਨੰਗਲ, ਭਜਨ ਸਿੰਘ ਸਾਬਕਾ ਸਰਪੰਚ ਪੰਡੋਰੀ, ਲਖਬੀਰ ਸਿੰਘ, ਸੁੱਖਾ ਸਿੰਘ, ਰਾਜਵਿੰਦਰ ਸਿੰਘ ਖੱਤਰੀ ਵਾਲਾ, ਜਸਵਿੰਦਰ ਸਿੰਘ ਕਾਕਾ, ਕਰਮ ਸਿੰਘ ਨਮੋਲ, ਦਰਸ਼ਨ ਸਿੰਘ ਸੱਪਲ ਅਤੇ ਹੋਰ ਮੁਹਤੁਰ ਸ਼ਖਸ਼ੀਅਤਾਂ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ |