15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 05-11-2025
ਧਾਰੀਵਾਲ, 4 ਨਵੰਬਰ (ਸਵਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਤਰਨ ਸ਼ਹਿਰ ਧਾਰੀਵਾਲ ਦੇ ਸਾਰੇ ਬਾਜ਼ਾਰਾਂ ਤੋਂ ਹੁੰਦੇ ਹੋਏ ਪਿੰਡ ਰਣੀਆਂ ਤੋਂ ਵਾਪਸ ਆ ਕੇ ਸ਼ੁਰੂਆਤ ਵਾਲੇ ਸਥਾਨ 'ਤੇ ਹੀ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਸ਼ਰਧਾਲੂਆਂ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ | ਇਸ ਤੋਂ ਇਲਾਵਾ ਗਤਕਾ ਕਲਾਕਾਰਾਂ ਨੇ ਵੀ ਆਪਣੇ ਗਤਕੇ ਦੇ ਜੌਹਰ ਦਿਖਾਏ | ਇਸ ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਅਗਰਜੀਤ ਸਿੰਘ ਹੈਪੀ ਗੁਣੀਆ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਸਿੰਘ ਤੇਜਾ, ਅੰਮਿ੍ਤਪਾਲ ਸਿੰਘ, ਕੇਵਲ ਸਿੰਘ, ਪਿ੍ੰਸੀਪਲ ਹਰਦੀਪ ਸਿੰਘ, ਪਟਵਾਰੀ ਕੁਲਦੀਪ ਸਿੰਘ, ਬਲਵਿੰਦਰ ਸਿੰਘ ਥੇਹਤਿੱਖਾ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਮੁੱਖ ਗ੍ਰੰਥੀ, ਕਰਮਚਾਰੀ ਦਲ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏ, ਸਕੱਤਰ ਸੁਖਵਿੰਦਰ ਸਿੰਘ ਗਿੱਲ, ਰਿਟਾ. ਬੀ.ਡੀ.ਪੀ.ਓ. ਜਗੀਰ ਸਿੰਘ ਜੌਹਲ, ਕੁਲਜੀਤ ਸਿੰਘ ਕੋਟ ਸੰਤੋਖ ਰਾਏ, ਭਜਨ ਸਿੰਘ ਭਾਟੀਆ, ਡਾ. ਗੁਰਜਿੰਦਰ ਸਿੰਘ, ਪ੍ਰਤਾਪ ਸਿੰਘ, ਇੰਦਰਪਾਲ ਸਿੰਘ ਅਰੋੜਾ, ਦਲਜੀਤ ਸਿੰਘ ਛੇਟੇਪੁਰ, ਗੁਰਮੇਜ ਸਿੰਘ, ਜੋਗਿੰਦਰ ਸਿੰਘ, ਰਾਜਪਾਲ ਸਿੰਘ, ਬਲਰਾਜ ਸਿੰਘ, ਅਮਰੀਕ ਸਿੰਘ ਖੈਹਿਰਾ, ਜਸਵਿੰਦਰ ਸਿੰਘ ਨੰਗਲ, ਕਸ਼ਮੀਰ ਸਿੰਘ ਚਾਹਲ ਆਦਿ ਕਈ ਹੋਰ ਸ਼ਰਧਾਲੂਆਂ ਨੇ ਭਾਗ ਲਿਆ |
ਘੁਮਾਣ, (ਬਾਵਾ, ਬੰਮਰਾਹ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਸ਼ੁਰੂ ਹੋ ਕੇ ਪੱਤੀ ਵਾੜੇ, ਗੁਰਦੁਆਰਾ ਜੀਵਨ ਸਿੰਘ, ਮੇਨ ਬਾਜ਼ਾਰ ਘੁਮਾਣ, ਅੱਡਾ ਚੋਂਕ ਘੁਮਾਣ, ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ ਤੋਂ ਸ਼੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਪਹੁੰਚਿਆ, ਜਿੱਥੇ ਦਰਬਾਰ ਸਾਹਿਬ ਘੁਮਾਣ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਅਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਨਾਮਦੇਵ ਦਰਬਾਰ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਵਿੱਖੇ ਸਮਾਪਤੀ ਹੋਈ | ਇਸ ਨਗਰ ਕੀਰਤਨ ਵਿਚ ਸੀਨੀਅਰ ਆਪ ਆਗੂ ਅਤੇ ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਸਰਪੰਚ ਮਨਜੀਤ ਸਿੰਘ ਵਾੜੇ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਆਦਿ ਆਗੂਆਂ ਨੇ ਹਾਜ਼ਰੀ ਲਗਾਈ ਅਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਫਿਰਨਾ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਰੋਹੀਵਾਲ ਨੇ ਪਹੁੰਚੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰਧਾਨ ਬਲਜੀਤ ਸਿੰਘ ਰੋਹੀਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ 5 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਾਬਾ ਫਿਰਨਾਂ ਜੀ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਨਗੇ | ਨਗਰ ਕੀਰਤਨ ਦਾ ਵੱਖ-ਵੱਖ ਬਾਜ਼ਾਰਾਂ ਵਿਚ ਸ਼ਰਧਾਲੂਆਂ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਸਾਬਕਾ ਪ੍ਰਧਾਨ ਡਾ. ਨਰਿੰਦਰ ਸਿੰਘ, ਅਮਰੀਕ ਸਿੰਘ ਰੋਹੀਵਾਲ, ਦਲਜੀਤ ਸਿੰਘ ਬੱਬੀ ਸੈਕਟਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੌੜ ਕਰਵਾਈ ਜਾਵੇਗੀ-ਏ.ਡੀ.ਸੀ
Ad Position 24