15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨ ਤਾਰਨ ਵਿਖੇ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 05-11-2025
ਧਾਰੀਵਾਲ, 4 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਧਾਰੀਵਾਲ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਚੋਣ ਪ੍ਰਚਾਰ ਕੀਤਾ | ਬਲਾਕ ਪ੍ਰਧਾਨ ਦਿਹਾਤੀ ਗੁਰਨਾਮ ਸਿੰਘ ਜਫਰਵਾਲ, ਸਰਦਾਰੀ ਲਾਲ ਬਲਾਕ ਪ੍ਰਧਾਨ ਸ਼ਹਿਰੀ, ਸਾਬਕਾ ਸਰਪੰਚ ਬਲਵਿੰਦਰ ਟਾਂਕ, ਹੀਰਾ ਲਾਹੌਰੀਆ ਯੂਥ ਪ੍ਰਧਾਨ ਬਲਾਕ ਧਾਰੀਵਾਲ, ਦਿਲਬਾਗ ਸਿੰਘ ਨੰਬਰਦਾਰ ਫਤਿਹ ਨੰਗਲ, ਹਰਦਿਆਲ ਸਿੰਘ ਸਾਬਕਾ ਸਰਪੰਚ ਪਸਨਾਵਾਲ, ਅਜੀਤ ਲਾਲ ਨੰਬਰਦਾਰ ਕਲਿਆਣਪੁਰ, ਜੇਮਸ ਮਸੀਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ, ਸਾ. ਸਰਪੰਚ ਵਿਲਸਨ ਮਸੀਹ ਦੀਨਪੁਰ, ਗਗਨ ਮਸੀਹ ਅਤੇ ਰੋਬਿਨ ਮਸੀਹ ਆਲੋਵਾਲ ਆਦਿ ਨੇ ਦੱਸਿਆ ਕਿ ਇਸ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਹਰ ਥਾਂ ਭਰਵਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰ ਕੇ ਕਾਂਗਰਸੀ ਉਮੀਦਵਾਰ ਉਥੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਇਤਿਹਾਸ ਦਰਜ ਕਰੇਗਾ | ਉਨ੍ਹਾਂ ਕਿਹਾ ਕਿ ਸ: ਪ੍ਰਤਾਪ ਸਿੰਘ ਬਾਜਵਾ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦੁਆਰਾ ਕੀਤੀ ਜਾ ਰਹੀ ਮਿਹਨਤ ਸਦਕਾ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਦਰਜ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਤੇ ਸਮੂਹ ਲੀਡਰਸ਼ਿਪ ਸਦਕਾ ਕਰਨਬੀਰ ਸਿੰਘ ਬੁਰਜ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ : ਕੌਂਸਲਰ ਲਵਲੀ ਅਗਲੀ ਖ਼ਬਰ ਕੰਬਾਈਨ ਨਾਲ ਝੋਨੇ ਦੀ ਕਟਾਈ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
Ad Position 24