15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 05-11-2025
ਫ਼ਤਹਿਗੜ੍ਹ ਚੂੜੀਆਂ, 4 ਅਕਤੂਬਰ (ਐਮ.ਐਸ. ਫੁੱਲ)-ਵਿੱਦਿਆ ਭਾਰਤੀ ਉਤਰ ਖੇਤਰ ਜਿਸ ਵਿਚ ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਅਤੇ ਦਿੱਲੀ ਰਾਜ ਆਉਂਦੇ ਹਨ ਵੈਦਿਕ ਗਣਿਤ ਮੇਲਾ ਸ਼ਾਰਦਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ 40-ਡੀ ਚੰਡੀਗੜ੍ਹ ਵਿਚ ਕਰਵਾਇਆ ਗਿਆ, ਜਿਸ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਫ਼ਤਹਿਗੜ੍ਹ ਚੂੜੀਆਂ ਦੀ ਸ਼ਿਸ਼ੂ ਵਰਗ ਦੀ ਵੈਦਿਕ ਗਣਿਤ ਪ੍ਰਸ਼ਨ ਮੰਚ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਥਾਨਕ ਪ੍ਰਬੰਧਕ ਕਮੇਟੀ ਨੇ ਜੇਤੂ ਟੀਮ ਨੂੰ ਸਨਮਾਨ ਚਿੰਨ੍ਹ, ਸਰਟੀਫਿਕੇਟ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਡਾਕਟਰ ਮੋਹਨ ਲਾਲ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਟਾਫ਼ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਥਾਨਕ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਅਵਿਨਾਸ਼ ਚੰਦਰ ਪਾਂਧੀ, ਪ੍ਰਬੰਧਕ ਸ੍ਰੀਮਤੀ ਮਮਤਾ ਸ਼ਰਮਾ, ਮੈਂਬਰ ਡਾਕਟਰ ਮੋਹਨ ਲਾਲ, ਮੈਂਬਰ ਗੁਲਜਾਰੀ ਲਾਲ ਨੰਦਾ, ਮੈਂਬਰ ਵਿਜੇ ਕੁਮਾਰ ਜੋਲੀ, ਮੈਂਬਰ ਅਮਰਜੀਤ ਕੌਰ, ਮਨੀਸ਼ਾ ਸ਼ਰਮਾ, ਜੇਤੂ ਟੀਮ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ 'ਸਾਖੀਆਂ ਰਾਹੀਂ ਸਿੱਖਿਆ' ਸਮਾਗਮ ਕਰਵਾਇਆ ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24