15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਸ਼੍ਰੀ ਕੋਮਲ ਅਗਰਵਾਲ ਅਤੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਨਾਲ ਹੋਈ ਅਤੇ ਪੰਜਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਸ਼ਣ, ਕਵਿਤਾ, ਸ਼ਬਦ ਗਾਇਨ ਰਾਹੀਂ ਗੁਰਪੁਰਬ ਦਿਵਸ ਮਨਾਇਆ | ਸਕੂਲ ਦੇ ਡੀ.ਪੀ. ਸੁਖਜਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁੰਦਰ ਸ਼ਬਦ ਗਾ ਕੇ ਉਨ੍ਹਾਂ ਦੇ ਜਨਮ ਇਤਿਹਾਸ 'ਤੇ ਚਾਨਣਾ ਪਾਇਆ | ਇਸ ਦਿਨ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਈ ਪ੍ਰੇਰਨਾਦਾਇਕ ਘਟਨਾਵਾਂ ਸੁਣਾਈਆਂ ਅਤੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਐਵਾਰਡੀ) ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਨੇ ਉਨ੍ਹਾਂ ਨੂੰ 20 ਰੁਪਏ ਦੇ ਕੇ ਸੱਚਾ ਸੌਦਾ ਕਰਨ ਲਈ ਭੇਜਿਆ ਸੀ, ਜਿਸ ਨਾਲ ਲੰਗਰ ਦੀ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ | ਇਸ ਦੇ ਨਾਲ ਹੀ ਗੁਰੂ ਜੀ ਦਾ ਜਨਮ ਦਿਵਸ ਮਨਾਉਣਾ ਤਦ ਹੀ ਸਾਰਥਿਕ ਹੋਵੇਗਾ, ਜਦੋਂ ਅਸੀਂ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚਲਦੇ ਹੋਏ ਸਾਰੇ ਜੀਵ ਜੰਤੂਆਂ ਦਾ ਭਲਾ ਕਰਦੇ ਹੋਏ ਦਾਨ ਪੁੰਨ ਕਰਦੇ ਰਹਾਂਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਲਸੀ ਨੇ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਕਸਬਾ ਦੋਰਾਂਗਲਾ ਵਿਖੇ ਚੋਰਾਂ ਨੇ ਇਕੋ ਰਾਤ ਤੋੜੇ 11 ਦੁਕਾਨਾਂ ਦੇ ਤਾਲੇ-ਚੋਰਾਂ ਦੇ ਹੌਸਲੇ ਬੁਲੰਦ, ਪੁਲਿਸ ਸੁੱਤੀ ਕੁੰਭ...
Ad Position 24