15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀਆ ਲਾਲ ਮਿੱਤਲ ਸਕੂਲ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ, ਆਨੰਦ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ | ਇਸ ਮੌਕੇ ਰਾਜਨ ਮਿੱਤਲ, ਪੂਨਮ ਮਿੱਤਲ ਅਤੇ ਹਰਮਿੰਦਰ ਸਿੰਘ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ | ਸਕੂਲ ਦੇ ਚੇਅਰਮੈਨ ਬਾਲ ਕਿ੍ਸ਼ਨ ਮਿੱਤਲ (ਸੈਕਰੇਟਰੀ ਡੀ.ਏ.ਵੀ. ਸੀ.ਐਮ.ਸੀ. ਨਵੀਂ ਦਿੱਲੀ), ਮੈਡਮ ਡਾ: ਨੀਰਾ ਸ਼ਰਮਾ ਨੇ ਸ਼ਹਿਰ ਵਾਸੀਆਂ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਵੀ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਉਤਾਰ ਕੇ ਉਨ੍ਹਾਂ ਦੇ ਦੱਸੇ ਹੋਏ ਰਸਤੇ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਟੀਚੇ 'ਤੇ ਧਿਆਨ ਕੇਂਦਰਿਤ ਕਰਕੇ ਉਸ ਨੂੰ ਪੂਰਾ ਕਰਨ ਦੀ ਪ੍ਰੇਰਨਾ ਦਿੱਤੀ | ਅੰਤ ਵਿਚ ਸਕੂਲ ਦੇ ਪਿੰ੍ਰਸੀਪਲ ਰਾਜੀਵ ਭਾਰਤੀ ਦੁਆਰਾ ਪਾਠ ਅਤੇ ਸ਼ਬਦ ਕੀਰਤਨ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਾਰਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੋਕਾਂ 'ਚ ਖੁਸ਼ੀ-ਲਾਲੀਆ ਅਗਲੀ ਖ਼ਬਰ ਵਿਧਾਇਕ ਕਲਸੀ ਨੇ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
Ad Position 24