ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਸਪਸ਼ਟ ਹੁੰਦਾ ਹੈ ਕਿ ਉਹ ਬਹੁਤ ਹੀ ਸੂਝਵਾਨ ਹੋਣ ਦੇ ਨਾਲ ਨਾਲ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਉਨ੍ਹਾਂ ਨੇ ਹੋਰ ਕਈ ਅਹਿਮ ਮੁੱਦਿਆਂ ਨੰੂ ਗੰਭੀਰਤਾ ਨਾਲ ਲਿਆ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਲਾਲੀਆ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਐਡਵੋਕੇਟ ਧਾਮੀ ਨੇ ਇੰਨਾ ਲੰਮਾ ਸਮਾਂ ਬਹੁਤ ਹੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਹਰੇਕ ਧਾਰਮਿਕ ਕੰਮਾਂ ਨੰੂ ਪੂਰਾ ਕੀਤਾ ਹੈ | ਜਿਸ ਕਰਕੇ ਉਨ੍ਹਾਂ ਨੰੂ ਪੰਜਵੀਂ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਇਹ ਮਾਣ ਬਖ਼ਸ਼ਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਹਮੇਸ਼ਾ ਪੱਖਪਾਤ ਤੋਂ ਉਪਰ ਉਠ ਕੇ ਧਾਰਮਿਕ ਸੰਸਥਾਵਾਂ ਦੀ ਹਰ ਕਾਰਜ ਵਿਚ ਮਦਦ ਕਰਕੇ ਲੋਕਾਂ ਵਿਚ ਅਹਿਮ ਛਾਪ ਛੱਡੀ ਹੈ ਅਤੇ ਇਸ ਨਾਲ ਸ਼ੋ੍ਰਮਣੀ ਕਮੇਟੀ ਨੰੂ ਹੋਰ ਬੱਲ ਮਿਲੇਗਾ ਅਤੇ ਇਸ ਨਾਲ ਨਿਰੋਏ ਸਮਾਜ ਦੀ ਸਿਰਜਨਾ ਵੀ ਹੋਵੇਗੀ |