ਫਤਹਿਗੜ੍ਹ ਚੂੜੀਆਂ, 4 ਨਵੰਬਰ (ਅਵਤਾਰ ਸਿੰਘ ਰੰਧਾਵਾ)-ਤਰਨ ਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਸਮਰਥਨ ਤੋਂ ਪਤਾ ਲਗਦਾ ਹੈ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਰਾਮ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਪੰਚ ਬਲਦੇਵ ਸਿੰਘ, ਸੁਖਬੀਰ ਕੌਰ, ਸਰਪੰਚ ਬਲਵਿੰਦਰ ਸਿੰਘ ਮਲਕਵਾਲ, ਸਰਪੰਚ ਬਖਸੀਸ਼ ਸਿੰਘ, ਪਰਮਜੀਤ ਸਿੰਘ ਡੁਲਟ, ਸੁਖਦੇਵ ਸਿੰਘ ਸੰਘੇੜਾ, ਸਰਪੰਚ ਜਸਪਾਲ ਸਿੰਘ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਰਜਿੰਦਰ ਸਿੰਘ ਮੰਡ, ਕਰਨ ਬਾਠ, ਗੁਰਦੇਵ ਅÏਜਲਾ ਆਦਿ ਵੱਡੀ ਗਿਣਤੀ 'ਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਰਕਰ ਹਾਜ਼ਰ ਸਨ |