ਕਾਦੀਆਂ, 4 ਨਵੰਬਰ (ਹਰਦੀਪ ਸਿੰਘ ਸੰਧੂ)- ਖੇਤੀਬਾੜੀ ਦਫਤਰ ਕਾਦੀਆਂ ਤੋਂ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਤੇ ਇੰਸਪੈਕਟਰ ਨਵਜੋਤ ਕੌਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਪਿੰਡ ਨਾਥਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਬੋਪਾਰਾਏ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ | ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਤੇ ਜ਼ਹਿਰੀਲੇ ਧੂੰਏਾ ਨਾਲ ਬਜ਼ੁਰਗਾਂ ਤੇ ਬੱਚਿਆਂ ਨੂੰ ਸਾਹ ਲੈਣ 'ਚ ਮੁਸ਼ਕਿਲ ਆਉਂਦੀ ਹੈ | ਇਸ ਮੌਕੇ ਥਾਣਾ ਕਾਦੀਆਂ ਦੇ ਮੁਲਾਜ਼ਮ ਤੇ ਪਿੰਡ ਵਾਸੀ ਕਿਸਾਨ ਸਤਨਾਮ ਸਿੰਘ, ਕਿਸਾਨ ਯੂਨੀਅਨ ਤੋਂ ਪ੍ਰਧਾਨ ਬਲਕਾਰ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਸਰਵਨ ਸਿੰਘ ਆਦਿ ਕਿਸਾਨ ਹਾਜ਼ਰ ਸਨ |