15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਜ਼ਦੂਰਾਂ ਦੇ ਲੇਬਰ ਕਾਰਡ ਬਣਾਉਣ ਲਈ ਲਗਾਇਆ ਕੈਂਪ

Ad Position 21
No active advertisement
ਅਜੀਤ ਡੈਸਕ 05-11-2025
ਗੁਰਦਾਸਪੁਰ, 4 ਨਵੰਬਰ(ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਲੇਬਰ ਚੌਕ ਵਿਖੇ ਮਜ਼ਦੂਰਾਂ ਦੇ ਲੇਬਰ ਕਾਰਡ ਬਣਾਉਣ ਲਈ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਇਸ ਮੌਕੇ ਵਿਭਾਗ ਦੇ ਅਧਿਕਾਰੀ ਮਨਦੀਪ ਕੌਰ ਤੇ ਮਨੀ ਵਲੋਂ ਸੈਂਕੜੇ ਮਜ਼ਦੂਰਾਂ ਨੂੰ ਉਸਾਰੀ ਭਲਾਈ ਬੋਰਡ ਵਲੋਂ ਮਜ਼ਦੂਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਨ ਲਈ ਫਾਰਮ ਵੀ ਭਰੇ ਗਏ | ਮੌਕੇ 'ਤੇ ਹੀ ਲੇਬਰ ਕਾਰਡ ਮੁਹੱਈਆ ਕਰਨ ਲਈ ਸੇਵਾ ਕੇਂਦਰ ਦੇ ਅਪਰੇਟਰ ਗਗਨਦੀਪ ਸਿੰਘ ਵੀ ਹਾਜਰ ਰਹੇ | ਕੈਂਪ ਵਿੱਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੇ ਆਗੂਆਂ ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘਰਾਲਾ ਵਲੋਂ ਸਹਿਯੋਗ ਦਿੱਤਾ ਗਿਆ | ਇਸ ਮੌਕੇ ਸੁਰਿੰਦਰ ਪਾਲ, ਸੰਦੀਪ ਕੁਮਾਰ, ਬਲਵਿੰਦਰ ਪਾਲ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਚੇਤਨਾ ਮੰਚ ਦੀ ਮੀਟਿੰਗ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24