15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਕਲਾਨੌਰ, 4 ਨਵੰਬਰ (ਪੁਰੇਵਾਲ)-ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਸ: ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ, ਅਮਰਿੰਦਰ ਸਿੰਘ ਮੱਲ੍ਹੀ, ਸੁਪ੍ਰੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਤੇ ਸਮੂਹ ਅਮਲੇ ਦੀ ਯੋਗ ਅਗਵਾਈ 'ਚ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੈਡਮ ਜਗਦੀਪ ਕੌਰ ਅਤੇ ਮੈਡਮ ਪਵਨਦੀਪ ਕੌਰ ਵਲੋਂ ਸਵੇਰ ਦੀ ਸਭਾ 'ਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਕਾਲ ਅਤੇ ਉਦਾਸੀਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਦੇਣ 'ਤੇ ਜ਼ੋਰ ਦਿੱਤਾ | 8ਵੀਂ ਜਮਾਤ ਦੀਆਂ ਵਿਦਿਆਰਥਣਾਂ ਮਨਸੀਰਤ ਕੌਰ, ਪਰਵੀਨ ਕੌਰ, ਚੰਨਪ੍ਰੀਤ ਕੌਰ, ਅੰਤਰਪ੍ਰੀਤ ਕੌਰ, ਜੈਸਮੀਨ ਕੌਰ, ਦਕਸ਼ ਵਲੋਂ ਸ਼ਬਦ ਕੀਰਤਨ ਨਾਲ ਅਕਾਲ ਪੁਰਖ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਇਸ ਦੌਰਾਨ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ 'ਤੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸਾਹਿਬਜਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਤੇ ਸਾਹਿਬਜਾਦਾ ਜੋਰਾਵਰ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ | ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੇ ਉਦਾਸੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਦੇਣ 'ਤੇ ਜ਼ੋਰ ਦਿੱਤਾ | ਆਖਿਰ 'ਚ ਪਿ੍ੰਸੀਪਲ ਡਾ. ਕਾਹਲੋਂ ਨੇ ਸਮੂਹ ਸਕੂਲ ਅਮਲੇ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਹਮੇਸ਼ਾ ਅਧਿਆਤਮਿਕ ਸਿੱਖਿਆਵਾਂ 'ਤੇ ਜ਼ੋਰ ਦਿੰਦਾ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਚ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸੇਂਟ ਜੋਸਫ ਕਾਨਵੈਂਟ ਸਕੂਲ ਨਿਕੋਸਰਾਂ ਦਾ ਸਾਲਾਨਾ ਯਾਦਗਾਰੀ ਸਮਾਰੋਹ ਸੰਪੂਰਨ
Ad Position 24