17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਲਾਸਵਾਲਾ ਖ਼ਾਲਸਾ ਸਕੂਲ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ

Ad Position 21
No active advertisement
ਅਜੀਤ ਡੈਸਕ 05-11-2025
ਕਾਦੀਆਂ, 4 ਨਵੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਸਕੂਲ ਦੇ ਬੱਚਿਆਂ, ਅਧਿਆਪਕਾਂ ਅਤੇ ਸਕੂਲ ਦੇ ਬੈਂਡ ਨੇ ਭਾਗ ਲਿਆ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਜਾਣਕਾਰੀ ਦੇ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਕੀਤਾ | ਬੱਚਿਆਂ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿਚ ਸਕੂਲ ਦੇ ਬੈਨਰ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਬੈਨਰ ਹੱਥ 'ਚ ਫੜ ਕੇ ਸ਼ਹਿਰ ਵਿਚ ਸਾਂਝੀਵਾਲਤਾ ਅਤੇ ਮਨੁੱਖੀ ਪਿਆਰ ਦਾ ਸੰਦੇਸ਼ ਦਿੱਤਾ | ਸਕੂਲ ਦਾ ਬੈਂਡ ਸਾਰਿਆਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ | ਰਸਤੇ 'ਚ ਬੱਚਿਆਂ ਨੇ ਸ਼ਬਦ ਗਾਇਨ ਵੀ ਕੀਤਾ | ਬੱਚਿਆਂ ਦੇ ਨਾਲ ਸਕੂਲ ਦੇ ਉਪ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ, ਸ਼ਰਨਬੀਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਹਰਦੀਪ ਸਿਘ, ਧਿਆਨ ਸਿੰਘ, ਰਜਨੀ ਬਾਲਾ, ਬਲਵਿੰਦਰ ਕੌਰ, ਵਿਪਨ ਕੁਮਾਰ, ਰਛਪਾਲ ਸਿੰਘ, ਗੁਲਸ਼ਨ ਕੁਮਾਰ, ਅਮਨਜੌਤ ਕੌਰ, ਰਾਜਵਿੰਦਰ ਕੌਰ, ਕਵਿਤਾ ਅਤੇ ਹੋਰ ਵੀ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਫ਼ੋਨ ਨੰਬਰ ਤੋਂ ਕਾਲ ਕਰ ਕੇ 50 ਲੱਖ ਰੁਪਏ ਦੀ ਰੰਗਦਾਰੀ ਮੰਗੀ, ਮਾਮਲਾ ਦਰਜ ਅਗਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24