17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਦੇਸ਼ੀ ਫ਼ੋਨ ਨੰਬਰ ਤੋਂ ਕਾਲ ਕਰ ਕੇ 50 ਲੱਖ ਰੁਪਏ ਦੀ ਰੰਗਦਾਰੀ ਮੰਗੀ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-11-2025
ਬਟਾਲਾ, 4 ਅਕਤੂਬਰ (ਰਾਕੇਸ਼ ਰੇਖੀ)-ਵਿਦੇਸ਼ੀ ਫ਼ੋਨ ਨੰਬਰ ਤੋਂ ਵਿਅਕਤੀ ਨੂੰ ਕਾਲ ਕਰ ਕੇ 50 ਲੱਖ ਰੁਪਏ ਦੀ ਰੰਗਦਾਰੀ ਮੰਗਣ ਦੇ ਦੋਸ਼ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ. ਮੋਹਨ ਸਿੰਘ ਨੇ ਦੱਸਿਆ ਕਿ ਪਿੰਡ ਹਰਦੋਰਵਾਲ ਦੇ ਰਹਿਣ ਵਾਲੇ ਹਰਪਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਕਰੀਬ 11:30 ਵਜੇ ਉਸ ਦੇ ਫ਼ੋਨ 'ਤੇ ਇਕ ਵਿਦੇਸ਼ੀ ਫ਼ੋਨ ਨੰਬਰ ਤੋਂ ਕਾਲ ਆਈ, ਜੋ ਉਸ ਨੇ ਰਿਸੀਵ ਕਰ ਲਈ | ਫ਼ੋਨ ਕਰਨ ਵਾਲੇ ਨਾਮਾਲੂਮ ਵਿਅਕਤੀ ਨੇ ਖੁਦ ਨੂੰ ਜੀਵਨ ਫ਼ੌਜੀ ਦੱਸਿਆ ਅਤੇ ਉਸ ਤੋਂ 50 ਲੱਖ ਰੁਪਏ ਦੀ ਰੰਗਦਾਰੀ ਦੇਣ ਦੀ ਮੰਗ ਕੀਤੀ ਅਤੇ ਨਾ ਦੇਣ 'ਤੇ ਉਸ ਨੂੰ ਜਾਣ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦਾਬਾਂਵਾਲ ਖੁਰਦ ਵਿਖੇ ਸਰਪੰਚ ਸੁਰਜਨ ਸਿੰਘ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ
Ad Position 24