17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ ਵਾਸਤੇ ਗੁਰਪ੍ਰੀਤ ਘੁੱਗੀ ਡੇਰਾ ਬਾਬਾ ਨਾਨਕ ਪੁੱਜੇ

Ad Position 21
No active advertisement
ਅਜੀਤ ਡੈਸਕ 05-11-2025
ਡੇਰਾ ਬਾਬਾ ਨਾਨਕ, 4 ਨਵੰਬਰ (ਹੀਰਾ ਸਿੰਘ ਮਾਂਗਟ)-ਪੰਜਾਬੀ ਫਿਲਮੀ ਅਦਾਕਾਰ ਤੇ ਹਾਸਰਸ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ ਵਾਸਤੇ ਡੇਰਾ ਬਾਬਾ ਨਾਨਕ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਖੁਦ ਟਰੈਕਟਰ ਚਲਾ ਕੇ ਕਿਸਾਨਾਂ ਦੀ ਕਣਕ ਦੀ ਬਜਾਈ ਦੀ ਸ਼ੁਰੂਆਤ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਸਹਿਯੋਗ ਤੇ ਦੁਬਈ ਦੀ ਟਰਾਂਸਪੋਰਟ ਪੰਜਾਬੀ ਕਮਿਊਨਿਟੀ ਦੇ ਸਹਿਯੋਗ ਸਦਕਾ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਕਣਕ ਦੀ ਬਜਾਈ ਕਰਨ ਵਾਸਤੇ ਪੁੱਜੇ ਹਨ | ਉਨ੍ਹਾਂ ਦੱਸਿਆ ਕਿ ਦੁੱਬਈ ਦੇ ਡਰਾਈਵਰ ਭਾਈਚਾਰੇ ਵਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ 2500 ਏਕੜ ਦੇ ਕਰੀਬ ਕਣਕ ਦੀ ਬਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਨਾਂ ਵਲੋਂ ਖਾਦ, ਬੀਜ ਤੇ ਡੀਜ਼ਲ ਸਮੇਤ ਸਾਰਾ ਬੰਦੋਬਸਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਅੱਜ 600 ਏਕੜ ਕਣਕ ਦੀ ਬਜਾਈ ਲਈ ਬੀਜ ਤੇ ਖਾਦ ਲੈ ਕੇ ਪੁੱਜੇ ਹਨ | ਉਨ੍ਹਾਂ ਕਿਹਾ ਪੰਜਾਬੀਆਂ ਨੇ ਪੂਰੀ ਦੁਨੀਆਂ 'ਤੇ ਨਾਮ ਰੌਸ਼ਨ ਕੀਤਾ ਹੈ ਤੇ ਜਿੱਥੇ ਉਹ ਦੇਸ਼-ਵਿਦੇਸ਼ਾਂ ਵਿਚ ਮੁਸੀਬਤ ਦੀ ਘੜੀ ਵਿਚ ਲੋਕਾਂ ਦਾ ਸਾਥ ਦੇ ਰਹੇ ਹਨ, ਉਥੇ ਅੱਜ ਆਪਣੇ ਭਰਾਵਾਂ ਉੱਤੇ ਆਈ ਆਫਤ ਦੇ ਸਮੇਂ ਵੀ ਉਨ੍ਹਾਂ ਨੇ ਵਧ ਚੜ ਕੇ ਸਹਿਯੋਗ ਕਰਨ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਹੜ੍ਹਾਂ ਦੇ ਦੌਰਾਨ ਵੱਖ-ਵੱਖ ਸੰਸਥਾਵਾਂ ਵਲੋਂ ਤੇ ਦੇਸ਼+ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵਲੋਂ ਇਸ ਆਫਤ ਦੀ ਘੜੀ ਵਿਚ ਆਪਣੇ ਇਨਾ ਭਰਾਵਾਂ ਦਾ ਡੱਟ ਕੇ ਸਾਥ ਦਿੱਤਾ ਹੈ ਤੇ ਹੜ੍ਹਾਂ ਦੌਰਾਨ ਪਸ਼ੂਆਂ ਲਈ ਚਾਰਾ ਤੇ ਹਰ ਲੋੜਵੰਦ ਘਰੇਲੂ ਚੀਜ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ, ਉਥੇ ਹੀ ਹੁਣ ਇਹਨਾਂ ਕਿਸਾਨ ਭਰਾਵਾਂ ਨੂੰ ਮੁੜ ਪੈਰਾਂ 'ਤੇ ਖੜਾ ਕਰਨ ਵਾਸਤੇ ਇਹਨਾਂ ਦੀ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਕੀਤਾ ਗਿਆ ਰਿਹਾ | ਉਨ੍ਹਾਂ ਕਿਹਾ ਕਿ ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਡੀ ਭਾਈਚਾਰਕ ਸਾਂਝ ਇਸੇ ਤਰ੍ਹਾਂ ਹੀ ਬਣੀ ਰਹੇ ਤੇ ਸਦਾ ਹੀ ਇਕ-ਦੂਜੇ ਦਾ ਸਾਥ ਦਿੰਦੇ ਰਹੀਏ | ਇਸ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਘੁੱਗੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਪੁੱਜਣ 'ਤੇ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਵਲੋਂ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੂਬਾ ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ, ਨਿਰਮਲ ਸਿੰਘ, ਬਹਾਦਰ ਸਿੰਘ, ਅਮਨਦੀਪ ਸਿੰਘ, ਅੰਗਰੇਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਗੁਰਪ੍ਰੀਤ ਸਿੰਘ ਘੁੱਗੀ ਦੇ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ 8 ਨਵੰਬਰ ਨੂੰ ਬਟਾਲਾ 'ਚ ਲਾਈਟ ਐਂਡ ਸਾਊਾਡ ਸ਼ੋਅ
Ad Position 24