ਪਠਾਨਕੋਟ, 21 ਨਵੰਬਰ (ਸੰਧੂ)- ਸੁਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਓਾਕਾਰ ਸਿੰਘ ਤੇਜੇ ਪ੍ਰੋਜੈਕਟ ਇੰਚਾਰਜ ਨਵੀਆਂ ਕਲਮਾਂ ਨਵੀਂ ਉਡਾਨ ਵਲੋਂ ਮਦਦ ਲਈ ਭੇਜੀ ਰਾਸ਼ੀ ਵਿਚੋਂ ਅੱਜ ਸਰਕਾਰੀ ਹਾਈ ਸਕੂਲ ਅਜੀਜ਼ਪੁਰ ਖਦਾਵਰ ਦੇ ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਦਿੱਤੀ ਗਈ | ਸਮਾਗਮ ਵਿਚ ਸਕੂਲ ਹੈੱਡ ਮਾਸਟਰ ਕੇਵਲ ਕਿ੍ਸ਼ਨ ਨੇ ਸੁਖੀ ਬਾਠ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਬੱਚਿਆਂ ਨੂੰ ਮਦਦ ਕਰਕੇ ਪੜ੍ਹਾਈ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਵੀ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਰਾਜੇਸ਼ਵਰ ਸਲਾਰੀਆ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਬਹੁਤ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਨਾਲ ਜੁੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਮੈਡਮ ਸੁਰੁਚੀ ਗੁਪਤਾ, ਸ਼ੈਲੀ ਥਾਪਾ ਤੇ ਅਸ਼ਵਨੀ ਕੁਮਾਰ ਸਾਇੰਸ ਮਾਸਟਰ ਨੇ ਵੀ ਪੰਜਾਬ ਭਵਨ ਸਰੀ ਤੇ ਸੁਖੀ ਬਾਠ ਦਾ ਧੰਨਵਾਦ ਕੀਤਾ |