18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਠਾਨਕੋਟ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਵਿਨੋਦ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਪਿਛਲੇ ਦਿਨ ਪੰਜਾਬ ਵਿਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਸੀ | ਪਠਾਨਕੋਟ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਤੇ ਨਗਰ ਕੀਰਤਨ ਦਾ ਠਹਿਰਾਅ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਕੀਤਾ ਗਿਆ ਸੀ ਤੇ ਅੱਜ ਸਵੇਰੇ ਨਗਰ ਕੀਰਤਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਤੋਂ ਚੱਲ ਕੇ ਸਿੰਬਲ ਚੌਕ, ਚੱਕੀ ਪੁਲ, ਡਮਟਾਲ, ਨੰਗਲ ਭੂਰ, ਕੌਂਤਰਪੁਰ, ਮੀਰਥਲ ਤੋਂ ਹੁੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਰਹੱਦ ਅੰਦਰ ਦਾਖਲ ਹੋਇਆ | ਜ਼ਿਕਰਯੋਗ ਹੈ ਕਿ ਡੇਰਾ ਸਵਾਮੀ ਜਗਤ ਗਿਰੀ ਵਲੋਂ ਸਵਾਮੀ ਗੁਰਦੀਪ ਗਿਰੀ ਨੇ ਭਾਰੀ ਸੰਗਤ ਦੇ ਨਾਲ ਨਗਰ ਕੀਰਤਨ ਦੇ ਦਰਸ਼ਨ ਕੀਤੇ ਤੇ ਨਤਮਸਤਕ ਹੋਏ | ਨਗਰ ਕੀਰਤਨ ਦੇ ਵੱਖ-ਵੱਖ ਸਥਾਨਾਂ ਤੋਂ ਗੁਜ਼ਰਦੇ ਹੋਏ ਸ਼ਹਿਰ ਵਾਸੀਆਂ ਵਲੋਂ ਤੇ ਭਾਰੀ ਗਿਣਤੀ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਨਗਰ ਕੀਰਤਨ ਦੌਰਾਨ ਨਿਹੰਗਾਂ ਸਿੰਘਾਂ ਨੇ ਗਤਕੇ ਦੇ ਜੌਹਰ ਵੀ ਦਿਖਾਏ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪੱਲਵੀ, ਐੱਸ.ਐੱਸ.ਪੀ. ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਹਾਜ਼ਰ ਸਨ | ਦੱਸ ਦੇਈਏ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਅਰੰਭ ਹੋਇਆ ਨਗਰ ਕੀਰਤਨ ਪਠਾਨਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ | ਇਹ ਨਗਰ ਕੀਰਤਨ ਕੁੱਲ 544 ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਨਾਲ ਵਪਾਰ ਮੰਡਲ ਨੇ ਨਗਰ ਕੀਰਤਨ ਦਾ ਕੀਤਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ
Ad Position 24