ਗੁਰਦਾਸਪੁਰ, 21 ਨਵੰਬਰ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸੁਨੀਲ ਕੁਮਾਰ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਦੋਂ ਕਿ ਥਾਣਾ ਤਿੱਬੜ ਦੀ ਪੁਲਿਸ ਵਲੋਂ ਚੰਨਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਨਾਮਕ ਦੋ ਵਿਅਕਤੀਆਂ ਨੰੂ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਨਾਂ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |