15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ 10ਵੀਂ ਦੀ ਵਿਦਿਅਰਥਣ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ

Ad Position 21
No active advertisement
ਅਜੀਤ ਡੈਸਕ 22-11-2025
ਕੋਟਲੀ ਸੂਰਤ ਮੱਲ੍ਹੀ, 21 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦੀ 10ਵੀਂ ਜਮਾਤ ਦੀ ਮਿਹਨਤੀ ਤੇ ਹੋਣਹਾਰ ਵਿਦਿਆਰਥਣ ਲਾਸਿਆ ਵੱਜਰਾਕਰੂਰ ਨੇ ਆਪਣੀ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨਸ਼ੀਲਤਾ ਤੇ ਵੱਖ-ਵੱਖ ਸਕੂਲ ਗਤੀਵਿਧੀਆਂ 'ਚ ਬੇਹਤਰੀਨ ਭਾਗੀਦਾਰੀ ਦੇ ਆਧਾਰ 'ਤੇ ਬੈਸਟ ਸਟੂਡੈਂਟ ਐਵਾਰਡ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਹ ਸਨਮਾਨ ਸਹੋਦਿਆ ਸਕੂਲ ਕੰਪਲੈਕਸ ਬਟਾਲਾ ਵਿਚ ਕਰਵਾਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ | ਸਮਾਗਮ ਵਿਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਲਾਸਿਆ ਦੀ ਪ੍ਰਤਿਭਾ ਤੇ ਅਨੁਸ਼ਾਸਿਤ ਪ੍ਰਦਰਸ਼ਨ ਸਭ ਤੋਂ ਅੱਗੇ ਰਹੇ | ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥਣ ਦੀ ਇਸ ਕਾਮਯਾਬੀ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਇਹ ਉਸ ਦੀ ਸੱਚੀ ਮਿਹਨਤ ਦਾ ਨਤੀਜਾ ਹੈ | ਪਿ੍ੰਸੀਪਲ ਸੋਨੀਆ ਮਹਾਜਨ ਨੇ ਕਿਹਾ ਕਿ ਲਾਸਿਆ ਦੀ ਮਿਹਨਤ ਤੇ ਅਨੁਸ਼ਾਸਤ ਉਸ ਨੂੰ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਬਣਾਉਂਦੇ ਹਨ | ਸੰਸਥਾ ਦੇ ਐੱਮ.ਡੀ. ਹਰਦਿਆਲ ਸਿੰਘ ਤੇ ਸੰਸਥਾ ਦੀ ਚੇਅਰਪਰਸਨ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਉਤਸ਼ਾਹ ਦਾ ਸਰੋਤ ਹੈ | ਸਕੂਲ ਦੇ ਡਾਇਰੈਕਟਰ ਅਯੋਧ ਸਿੰਘ ਸਮੇਤ ਸਕੂਲ ਪ੍ਰਬੰਧਕ ਮੰਡਲ ਤੇ ਸਟਾਫ਼ ਨੇ ਲਾਸਿਆ ਨੂੰ ਇਸ ਮਹੱਤਵਪੂਰਨ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਗਗਨਦੀਪ ਸਿੰਘ ਦੀ ਅਗਵਾਈ ਹੇਠ ਘੁਮਾਣ ਚੌਕ 'ਚ ਸਖ਼ਤ ਨਾਕਾਬੰਦੀ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਆਪ ਦੀ ਜਿੱਤ ਐਡਵੋਕੇਟ ਸੇਖਵਾਂ ਦੀ ਮਿਹਨਤ ਦਾ ਨਤੀਜਾ: ਗੁਰਬਚਨ ਸਿੰਘ ਜ਼ਿਲ੍ਹੇਦਾਰ
Ad Position 24