03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੇ ਗੁਰਦੁਆਰਾ ਆਬਾਦਗੜ੍ਹ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ, ਜਿਸ ਨੂੰ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ ਸੀ, ਬੀਤੇ ਕੱਲ੍ਹ ਪਠਾਨਕੋਟ ਪਹੁੰਚਿਆ ਤੇ ਅੱਜ ਅਗਲੇ ਪੜਾਅ ਲਈ ਰਵਾਨਾ ਹੋਇਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਨੇ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਕਰਦਿਆਂ ਸ਼ਹਿਰ ਦੇ ਮੁੱਖ ਗੇਟ 'ਤੇ ਗੁਰੂ ਸਾਹਿਬ ਦੇ ਸਰੂਪ ਦਾ ਸਤਿਕਾਰ ਨਾਲ ਸਵਾਗਤ ਕੀਤਾ | ਨਗਰ ਕੀਰਤਨ ਦੇ ਨਾਲ-ਨਾਲ ਸੰਗਤ ਨੇ ਗੁਰੂ ਘਰ ਦੇ ਮਹਾਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ | ਨਗਰ ਕੀਰਤਨ ਸਵੇਰੇ ਪਠਾਨਕੋਟ ਤੋਂ ਸ਼ੁਰੂ ਹੋਇਆ ਅਤੇ ਚੱਕੀ ਪੁਲ, ਨੰਗਲ ਭੂਰ, ਕੌਂਤਰਪੁਰ, ਆਬਾਦਗੜ੍ਹ ਤੋਂ ਹੁੰਦਾ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਲਈ ਹਦੂਦ ਅੰਦਰ ਦਾਖਲ ਹੋ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪੱਲਵੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀਵ ਵਿਗਿਆਨ ਵਿਸ਼ੇ ਦਾ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਕਵੀਨਜ਼ ਕਾਮਨ ਵੈੱਲਥ ਲੇਖ ਮੁਕਾਬਲੇ 'ਚ ਵਿਸ਼ਵ ਪੱਧਰੀ ਸਫਲਤਾ ਪ੍ਰਾਪਤ ਕੀਤੀ
Ad Position 24
No active advertisement