ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਪੀ.ਜੀ. ਕਾਮਰਸ ਵਿਭਾਗ ਦੀ ਸਾਬਕਾ ਵਿਦਿਆਰਥਣ ਮਾਨਿਆ ਸੇਠ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ (ਆਈ.ਸੀ.ਏ.ਆਈ.) ਦੁਆਰਾ ਹੋਈ 'ਸੀ.ਏ.' ਦੀ ਪ੍ਰੀਖਿਆ ਵਿਚ ਆਲ ਇੰਡੀਆ 10ਵਾਂ ਰੈਂਕ ਪ੍ਰਾਪਤ ਕੀਤਾ | ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਬੇਹੱਦ ਖੁਸ਼ੀ ਤੇ ਉਤਸ਼ਾਹ ਨਾਲ ਦੱਸਿਆ ਕਿ ਸਾਡੀ ਕਾਲਜ ਦੀ ਮਾਨਿਆ ਸੇਠ ਨੇ ਸੀ.ਏ. ਕੋਰਸ ਨੂੰ ਪਾਸ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥਣ ਦੀ ਸ਼ਲਾਘਾ ਕੀਤੀ ਅਤੇ ਮਾਣ ਵੀ ਪ੍ਰਗਟ ਕੀਤਾ ਕਿਉਂਕਿ ਅਜਿਹੀਆਂ ਪ੍ਰਾਪਤੀਆਂ ਕਾਲਜ ਦੀ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ | ਡਾ. ਲੱਕੀ ਸ਼ਰਮਾ ਇੰਚਾਰਜ ਐਲੂਮਨੀ ਐਸੋਸੀਏਸ਼ਨ, ਸ਼੍ਰੀਮਤੀ ਸੁਪਿ੍ਆ ਦੁੱਗਲ ਮੁਖੀ, ਪੀ.ਜੀ. ਕਾਮਰਸ ਵਿਭਾਗ, ਡਾ. ਹਰਦੀਪ ਕੌਰ ਤੇ ਹੋਰ ਫੈਕਲਟੀ ਮੈਂਬਰਾਂ ਨੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ |