03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਆਗੂਆਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਡਵੀਜ਼ਨ ਗੁਰਦਾਸਪੁਰ ਦੀ ਮੀਟਿੰਗ ਤਰਲੋਕ ਸਿੰਘ ਖੁੰਡੀ ਤੇ ਪ੍ਰੇਮ ਸਿੰਘ ਸੁਲਤਾਨਪੁਰ ਦੀ ਸਾਂਝੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ | ਸਰਕਲ ਦੇ ਆਗੂ ਜਗਦੇਵ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਰਮਚਾਰੀਆਂ ਦੇ ਵੱਖ-ਵੱਖ ਮਸਲਿਆਂ ਤੇ ਕੰਮਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮੰਡਲ ਪ੍ਰਧਾਨ ਤਰਲੋਕ ਸਿੰਘ ਖੁੰਡੀ ਤੇ ਡਵੀਜ਼ਨ ਸਕੱਤਰ ਪ੍ਰੇਮ ਸਿੰਘ ਸੁਲਤਾਨਪੁਰ ਨੇ ਦੱਸਿਆ ਹੈ ਕਿ ਫ਼ੀਲਡ 'ਚ ਤਕਨੀਕੀ ਮੁਲਾਜ਼ਮਾਂ ਦੀ ਭਾਰੀ ਘਾਟ ਕਾਰਨ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਇਕੱਲੇ-ਇਕੱਲੇ ਮੁਲਾਜ਼ਮ ਨੂੰ ਕਈ-ਕਈ ਫੀਡਰ ਚਲਾਉਣੇ ਪੈ ਰਹੇ ਜਿਸ ਕਾਰਨ ਕਈ ਵਾਰ ਖਪਤਕਾਰਾਂ ਨਾਲ ਵੀ ਨਜਾਇਜ਼ ਉਲਝਣਾ ਪੈਂਦਾ ਹੈ | ਆਗੂਆਂ ਨੇ ਆਪਣੀ ਮੁੱਖ ਮੰਗਾਂ ਜਿਵੇਂ ਸੀ.ਆਰ.ਏ 267/11 ਅਤੇ 281/13 ਲਾਈਨਮੈਨਾਂ ਦਾ ਕੰਟਰੈਕਟ ਸਮਾਂ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲੀ ਆਦਿ ਮੰਗਾਂ ਦੀ ਢਿੱਲ ਕਾਰਨ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਜਗਦੀਪ ਸਿੰਘ, ਜਸਵਿੰਦਰ ਸਿੰਘ, ਬਲਕਾਰ ਸਿੰਘ, ਮੇਜਰ ਸਿੰਘ, ਰਵਿੰਦਰ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਸਲਾਮਾਬਾਦ ਮੁਹੱਲੇ 'ਚ ਘਰਾਂ ਉੱਪਰ ਵੱਜਦੇ ਹਨ ਪੱਥਰ ਤੇ ਲੋਹੇ ਦੇ ਤਾਲੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ
Ad Position 24
No active advertisement