ਪਠਾਨਕੋਟ, 22 ਨਵੰਬਰ (ਵਿਨੋਦ)- ਪੀ.ਡਬਲਿਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ/ਗੁਰਦਾਸਪੁਰ ਵਲੋਂ ਸ਼ਾਖਾ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸ਼ਾਮਿਲ ਹੋਏ | ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਲਈ ਆਪਣਾ ਗੁੱਸਾ ਪ੍ਰਗਟ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਾਜੇਂਦਰ ਕੁਮਾਰ (ਜਨਰਲ ਸਕੱਤਰ), ਪ੍ਰੇਮ ਕੁਮਾਰ, ਮਨੋਹਰ ਲਾਲ, ਮਾਨ ਸਿੰਘ, ਸਤੀਸ਼ ਸ਼ਰਮਾ, ਤੇਜਵੀਰ ਸਿੰਘ, ਮਹਿੰਦਰ ਪਾਲ (ਜ਼ਿਲ੍ਹਾ ਸਕੱਤਰ) ਤੇ ਰਾਜੇਸ਼ ਲਵਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿਚ ਅਸਫਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ 65 ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ, ਡੀ.ਏ. ਦੀਆਂ ਅਦਾਇਗੀਆਂ ਦੀ ਉਡੀਕ ਕਰਦੇ ਹੋਏ ਬਹੁਤ ਸਾਰੇ ਪੈਨਸ਼ਨਰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇ, 16 ਫ਼ੀਸਦੀ ਲੰਬਿਤ ਮਹਿੰਗਾਈ ਭੱਤਾ ਪ੍ਰਦਾਨ ਕਰੇ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ 26,000 ਰੁਪਏ ਤਨਖ਼ਾਹ ਦੇਵੇ | ਉਨ੍ਹਾਂ ਮੰਗ ਕੀਤੀ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਇਕ ਨੀਤੀ ਰਾਹੀਂ ਰੈਗੂਲਰ ਕੀਤਾ ਜਾਵੇ ਤੇ ਤਨਖ਼ਾਹ ਕਮਿਸ਼ਨ ਦੇ ਬਕਾਏ ਇਕ ਮੁਸ਼ਤ ਅਦਾ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਸਿੰਚਾਈ ਵਿਭਾਗ ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨਾਲ ਮੀਟਿੰਗ ਕੀਤੀ ਜਾਵੇਗੀ | ਇਸ ਮੌਕੇ ਮਾਨ ਸਿੰਘ, ਰਜਿੰਦਰ ਕੁਮਾਰ ਜਨਰਲ ਸਕੱਤਰ, ਪ੍ਰੇਮ ਕੁਮਾਰ, ਮਹਿੰਦਰ ਪਾਲ ਡਿਸਟ੍ਰੀਬਿਊਸ਼ਨ ਸਕੱਤਰ, ਮਨੋਹਰ ਲਾਲ, ਅਸ਼ੋਕ ਕੁਮਾਰ, ਤੇਜਵੀਰ ਸਿੰਘ, ਸਤੀਸ਼ ਸ਼ਰਮਾ, ਰਾਜੇਸ਼ ਲਵਲੀ, ਸਰਬਜੀਤ ਸਿੰਘ, ਸੁਰਿੰਦਰ ਸੈਣੀ, ਨਰਿੰਦਰ ਸਿੰਘ, ਸਲੀਮ, ਸੁਨੀਲ ਕੁਮਾਰ, ਮਹਿੰਦਰ ਸਿੰਘ, ਸੁਰਿੰਦਰ ਕੁਮਾਰ, ਸੁਭਾਸ਼ ਚੰਦਰ, ਰੌਕੀ ਕੁਮਾਰ, ਦਵਿੰਦਰ ਸਿੰਘ, ਅਰਜੁਨ ਕੁਮਾਰ, ਰਜਿੰਦਰ ਕੁਮਾਰ, ਰਜਿੰਦਰ ਕੁਮਾਰ, ਸੋਨੂੰ ਕੁਮਾਰ, ਰਜਿੰਦਰ ਕੁਮਾਰ ਜਨਰਲ ਸਕੱਤਰ, ਤਨੁਜ ਸਿੰਘ ਆਦਿ ਹਾਜ਼ਰ ਸਨ |