ਸ਼ਾਹਪੁਰ ਕੰਢੀ, 22 ਨਵੰਬਰ (ਰਣਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਸਬੰਧ ਵਿਚ 10 ਨਵੰਬਰ ਤੋਂ ਰੋਜ਼ਾਨਾ ਸ਼ਾਮ ਨੰੂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ | ਇਸ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਸੰਗਤ ਵਲੋਂ ਕੀਤੇ 27 ਸਹਿਜ ਪਾਠ ਦੇ ਭੋਗ ਵੀ ਪਾਏ ਗਏ | ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਦੀ ਸੇਵਾ ਕਰਨ ਵਾਲੇ ਗੁਰਸਿੱਖਾਂ ਨੰੂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ, ਹਰੀ ਸਿੰਘ ਪੁਰੇਵਾਲ, ਸੁਰਿੰਦਰ ਸਿੰਘ, ਰਣਜੀਤ ਸਿੰਘ, ਤਸਵੀਰ ਸਿੰਘ, ਗੁਰਮੇਲ ਸਿੰਘ, ਪ੍ਰਦੀਪ ਸਿੰਘ, ਸਰਵਜੀਤ ਸਿੰਘ ਆਦਿ ਹਾਜ਼ਰ ਸਨ |