05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਬ੍ਰਾਹਮਣ ਸਭਾ ਵਲੋਂ ਲੋੜਵੰਦਾਂ ਦੀ ਸੇਵਾ ਜਾਰੀ ਰਹੇਗੀ - ਪ੍ਰਧਾਨ ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਵਿਨੋਦ)- ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਲੋੜੀਂਦੀ ਸਮੱਗਰੀ ਭੇਟ ਕੀਤੀ ਗਈ | ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਖ-ਵੱਖ ਤਰੀਕਿਆਂ ਨਾਲ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦੀਆਂ ਹਨ | ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਸਮਾਗਮ ਨੂੰ ਬ੍ਰਾਹਮਣ ਸਭਾ ਜੁਗਿਆਲ ਦੇ ਪ੍ਰਧਾਨ ਚਰਨ ਕਮਲ ਸ਼ਰਮਾ ਵਲੋਂ ਵਿਸ਼ੇਸ਼ ਯੋਗਦਾਨ ਮਿਲਿਆ | ਉਨ੍ਹਾਂ ਕਿਹਾ ਕਿ ਬ੍ਰਾਹਮਣ ਸਭਾ ਨੂੰ ਆਪਣੇ ਸਮਾਜ ਸੇਵਾ ਪ੍ਰੋਜੈਕਟਾਂ ਲਈ ਸ਼ਹਿਰ ਦੇ ਦਾਨੀ ਲੋਕਾਂ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ, ਮਨੋਹਰ ਲਾਲ ਮਹਿਤਾ ਜਨਰਲ ਸਕੱਤਰ, ਨਰਿੰਦਰ ਸ਼ਰਮਾ ਮੀਤ ਪ੍ਰਧਾਨ, ਪਵਨ ਸ਼ਰਮਾ, ਪ੍ਰਧਾਨ ਰਾਕੇਸ਼ ਸ਼ਰਮਾ ਜਨਰਲ ਸਕੱਤਰ, ਮਹੇਸ਼ ਸ਼ਰਮਾ, ਦੇਵਰਾਜ ਸ਼ਰਮਾ, ਪਿ੍ੰਸ ਸ਼ਰਮਾ, ਕਮਲ ਪੰਤ, ਸੁਰੇਸ਼ ਸ਼ਰਮਾ, ਕਪਿਲ ਸ਼ਰਮਾ, ਲਲਿਤ ਡੋਗਰਾ ਮੀਤ ਪ੍ਰਧਾਨ, ਕੇਸ਼ਵ ਸ਼ਰਮਾ, ਰਜਿੰਦਰ ਸ਼ਰਮਾ, ਸਹਿਣਾ ਸ਼ਰਮਾ, ਵਿਜੇ ਸ਼ਰਮਾ, ਪ੍ਰਧਾਨ ਜੁਗਿਆਲ ਬ੍ਰਾਹਮਣ ਸਭਾ ਸ਼ੰਮੀ ਸ਼ਰਮਾ, ਬੈਜਨਾਥ ਕੌਸ਼ਲ ਪ੍ਰਧਾਨ ਲਮੀਨੀ ਬ੍ਰਾਹਮਣ ਸਭਾ ਤੇ ਦਿਨੇਸ਼ ਭਾਰਦਵਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਸਿੰਘ ਭਾਜਪਾ ਜਨਤਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਸਹਿਜ ਪਾਠ ਦੇ ਭੋਗ ਪਾਏ
Ad Position 24
No active advertisement