05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ- ਐਡਵੋਕੇਟ ਪਾਹੜਾ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਪੰਕਜ ਸ਼ਰਮਾ)- ਪੰਜਾਬ ਵਿਚ ਕਾਨੂੰਨ ਵਿਵਸਥਾ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ | ਖੁੱਲ੍ਹੇਆਮ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਵਿਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਲੋਕ ਡਰ ਦੇ ਮਾਹੌਲ 'ਚ ਜੀਅ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਬੇਅਸਰ ਸਾਬਤ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਪ੍ਰਗਟ ਕੀਤੇ | ਐਡਵੋਕੇਟ ਪਾਹੜਾ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜ ਗਈ ਹੈ | ਚੋਰੀ, ਡਕੈਤੀ, ਗੋਲੀਬਾਰੀ ਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਹੋ ਰਹੀਆਂ ਹਨ, ਗੁਰਦਾਸਪੁਰ ਜ਼ਿਲ੍ਹੇ ਵਿਚ ਵੀ ਰੋਜ਼ਾਨਾ ਗੋਲੀਬਾਰੀ ਹੋ ਰਹੀ ਹੈ | ਸ਼ੁੱਕਰਵਾਰ ਰਾਤ ਨੂੰ ਬਟਾਲਾ ਵਿਖੇ ਇਕ ਕਾਂਗਰਸੀ ਆਗੂ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਗਈਆਂ | ਗੁਰਦਾਸਪੁਰ ਜ਼ਿਲ੍ਹੇ ਅਤੇ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਨਿਯਮਿਤ ਤੌਰ 'ਤੇ ਵਾਪਰ ਰਹੀਆਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ 'ਚ ਬੇਅਸਰ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਵਿਚ ਕਾਰੋਬਾਰ ਕਰਨ ਤੋਂ ਪਹਿਲਾਂ ਕਈ ਵਾਰ ਸੋਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਹਾਲਾਤ ਬਣੇ ਰਹੇ ਤਾਂ ਪੰਜਾਬ ਦੇ ਉਦਯੋਗ ਭਵਿੱਖ 'ਚ ਵੱਡੇ ਸੰਕਟ ਦਾ ਸਾਹਮਣਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਪਹਿਲਾਂ ਹੀ ਵਿਦੇਸ਼ ਜਾਣ ਦਾ ਰੁਝਾਨ ਹੈ ਪਰ ਹੁਣ ਅਜਿਹੀਆਂ ਘਟਨਾਵਾਂ ਕਾਰਨ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਭੇਜਣ ਦੀ ਚੋਣ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਰੂਫਨ ਖੋਖਰ ਕਿ੍ਸਚਨ ਯੂਨਾਇਟਡ ਫ਼ੈਡਰੇਸ਼ਨ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਥੇਦਾਰ ਗੋਰਾ ਨੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ
Ad Position 24
No active advertisement