05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੀ ਬੈਂਡ ਅਤੇ ਐੱਨ.ਸੀ.ਸੀ. ਟੀਮ ਨੇ ਨਗਰ ਕੀਰਤਨ 'ਚ ਭਾਗ ਲਿਆ

Ad Position 21
No active advertisement
ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਸੰਬੰਧ ਵਿਚ ਕਾਦੀਆਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਨਗਰ ਕੀਰਤਨ ਵਿਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਬੈਂਡ ਅਤੇ ਐੱਨ.ਸੀ.ਸੀ. ਟੀਮ ਨੇ ਭਾਗ ਲਿਆ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ 'ਚ ਵੱਖ-ਵੱਖ ਪੜਾਵਾਂ 'ਤੇ ਸਕੂਲ ਦੀਆਂ ਗਤਕਾ, ਐੱਨ.ਸੀ.ਸੀ. ਤੇ ਬੈਂਡ ਟੀਮਾਂ ਨੇ ਪ੍ਰਦਰਸ਼ਨ ਕੀਤਾ | ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਨਗਰ ਕੀਰਤਨ 'ਚ ਸ਼ਾਮਿਲ ਹੋਏ ਸਕੂਲ ਦੇ ਅਧਿਆਪਕਾਂ, ਬੈਂਡ ਅਤੇ ਐੱਨ.ਸੀ.ਸੀ. ਦੀਆਂ ਟੀਮਾਂ ਦੇ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਗੁਰਤਿੰਦਰਪਾਲ ਸਿੰਘ ਭਾਟੀਆ, ਪ੍ਰਚਾਰਕ ਸਿਮਰਨਜੀਤ ਸਿੰਘ, ਗੁਰਮੁਖ ਸਿੰਘ ਤੇ ਸਰਵਣ ਸਿੰਘ ਵੀ ਹਾਜ਼ਰ ਸਨ | ਬੈਂਡ ਤੇ ਐੱਨ.ਸੀ.ਸੀ. ਟੀਮ ਦਾ ਸਕੂਲ ਵਿਖੇ ਵਾਪਸ ਆਉਣ 'ਤੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਡਾਇਰੈਕਟਰ ਪਰਮਜੀਤ ਕੌਰ ਸੰਧੂ, ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਤੇ ਸਮੂਹ ਸਕੂਲ ਸਟਾਫ਼ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਸਿੰਘ ਰਿਆੜ ਯੂ.ਕੇ. ਦੁਸਹਿਰਾ ਕਮੇਟੀ ਤੁਗਲਵਾਲ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਤੇ ਖੇਡ ਅਕੈਡਮੀ ਕੋਟ ਧੰਦਲ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24
No active advertisement