05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰਮਨ ਬਹਿਲ ਨੇ 40 ਪਿੰਡਾਂ 'ਚ ਸਰਬਪੱਖੀ ਵਿਕਾਸ ਲਈ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਹਲਕੇ ਦੇ ਪਿੰਡਾਂ ਵਿਚ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਲਈ 40 ਪਿੰਡਾਂ ਨੂੰ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ | ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਅੱਜ ਪੰਚਾਇਤ ਭਵਨ ਵਿਖੇ ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ-ਹਿਤ ਵਿਚ ਭਲਾਈ ਸਕੀਮਾਂ ਲਾਗੂ ਕਰਨ ਦੇ ਨਾਲ-ਨਾਲ ਸੂਬੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਚਹੁਪੱਖੀ ਵਿਕਾਸ ਕਾਰਜ ਕੰਮ ਕਰਵਾਏ ਗਏ ਹਨ ਤੇ ਪਿਛਲੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਲਏ ਹਨ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਰਿਕਾਰਡ ਵਿਕਾਸ ਕੰਮ ਜਾਰੀ ਹਨ ਤੇ ਅਗਲੇ ਦਿਨਾਂ 'ਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2.50 ਕਰੋੜ ਜਾਰੀ ਕੀਤੇ ਜਾਣਗੇ | ਉਨ੍ਹਾਂ ਦੁਹਰਾਇਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਉਹ ਵਚਨਬੱਧ ਹਨ | ਹਲਕੇ ਅੰਦਰ ਜਿਥੇ ਪੇਂਡੂ ਖੇਤਰ 'ਚ ਵਿਕਾਸ ਕਾਰਜ ਤੇਜ ਗਤੀ ਨਾਲ ਜਾਰੀ ਹਨ ਉੱਥੇ ਗੁਰਦਾਸਪੁਰ ਸ਼ਹਿਰ ਅੰਦਰ ਵੀ ਲੋਕ-ਹਿਤ ਵਿਚ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਪੀ.ਡਬਲਿਊ.ਡੀ ਅਧੀਨ ਆਉਂਦੀਆਂ 15.65 ਕਿੱਲੋਮੀਟਰ ਸੜਕਾਂ ਦਾ ਵਿਕਾਸ 23 ਕਰੋੜ 89 ਲੱਖ 73 ਹਜ਼ਾਰ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਜਿਸ ਸੰਬੰਧੀ ਐਫ.ਡੀ. ਵਿਭਾਗ ਤੋਂ ਮਨਜ਼ੂਰੀ ਮਿਲ ਗਈ ਹੈ ਤੇ ਜਲਦ ਟੈਂਡਰ ਲੱਗ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਪਣੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਰਹੇ ਹਨ ਤੇ ਗੁਰਦਾਸਪੁਰ ਨੂੰ ਨੰਬਰ ਇਕ ਹਲਕਾ ਬਣਾਉਣਾ ਲਈ ਦਿ੍ੜ੍ਹ ਸੰਕਲਪ ਹਨ | ਇਸ ਮੌਕੇ ਮਾਰਕੀਟ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ, ਰਘੁਬੀਰ ਸਿੰਘ ਖ਼ਾਲਸਾ, ਚੇਅਰਮੈਨ ਅਸ਼ੋਕ ਮਹਾਜਨ, ਪ੍ਰਧਾਨ ਰਵੀ ਮਹਾਜਨ, ਪਵਨ ਕੁਮਾਰ ਜੁਆਇੰਟ ਸਕੱਤਰ ਨਸ਼ਾ ਮੁਕਤੀ ਮੋਰਚਾ ਅਤੇ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦਾ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦਾ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Ad Position 24
No active advertisement