05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਅਦਿੱਤਿਆ ਦੇ ਨਿਰਦੇਸ਼ਾਂ 'ਤੇ ਯੁੱਧ ਨਸ਼ਿਆਂ ਵਿਰੱੁਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਾਲਾ ਪੁਲਿਸ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸਪੋਰਟਸ ਸਟੇਡੀਅਮ ਨੌਸ਼ਹਿਰਾ ਬਹਾਦਰ ਵਿਖੇ ਛਾਪੇਮਾਰੀ ਕਰਕੇ ਪੰਕਜ ਪੁੱਤਰ ਯੂਨਸ ਮਸੀਹ ਵਾਸੀ ਪਰਮਾਨੰਦ ਥਾਣਾ ਤਾਰਾਗੜ੍ਹ ਜ਼ਿਲ੍ਹਾ ਪਠਾਨਕੋਟ ਜੋ ਸਟੇਡੀਅਮ ਦੇ ਅੰਦਰ ਬਣੇ ਕਮਰੇ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਕਤ ਪਾਸੋਂ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਪੁਲਿਸ ਨੇ ਪੰਕਜ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਭਰਥ ਦੇ ਬੱਚਿਆਂ ਨੇ ਸੂਬਾ ਪੱਧਰੀ ਕਬੱਡੀ ਨੈਸ਼ਨਲ 'ਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਵਣ ਜੀਵ ਵਿਭਾਗ ਨੇ ਜ਼ਖ਼ਮੀ ਤੇਂਦੂੰਏ ਨੂੰ ਬਚਾਇਆ
Ad Position 24
No active advertisement