06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਰਕਫੈੱਡ ਨੇ 72ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ ਮਨਾਇਆ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਮਾਰਕਫੈੱਡ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਬੰਧਕ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ 72ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਮੌਕੇ 20 ਤੋਂ 25 ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੇ ਹਿੱਸਾ ਲਿਆ | ਇਸ ਮੌਕੇ ਮਾਰਕਫੈੱਡ ਦੇ ਜ਼ਿਲ੍ਹਾ ਖਾਦ ਸਪਲਾਈ ਅਫ਼ਸਰ ਰਜਨੀ, ਖੇਤਰੀ ਅਫ਼ਸਰ ਨੀਤਿਕਾ ਅਤੇ ਸ਼ਬਨਮ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਪੈਦਾ ਕੀਤੀਆਂ ਜਾਂਦੀਆਂ ਵਸਤੂਆਂ ਦੀ ਗੁਣਵੱਤਾ ਬਾਰੇ ਦੱਸਦਿਆਂ ਕਿਹਾ ਕਿ ਮਾਰਕਫੈੱਡ ਵਸਤੂਆਂ ਦੀ ਗੁਣਵੱਤਾ ਨਾਲ ਕਦੇ ਸਮਝੌਤਾ ਨਹੀਂ ਕਰਦੀ | ਉਨ੍ਹਾਂ ਨੇ ਮਾਰਕਫੈੱਡ ਵਲੋਂ ਸਪਲਾਈ ਕੀਤੀਆਂ ਜਾਂਦੀਆਂ ਨਦੀਨ ਨਾਸ਼ਕ ਤੇ ਕੀਟਨਾਸ਼ਕ ਦਵਾਈਆਂ ਦੇ ਉੱਚ ਮਿਆਰ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਫ਼ਸਲਾਂ ਵਿਚ ਖਾਦਾਂ ਦੀ ਮਹੱਤਤਾ ਤੇ ਸੁਚੱਜੀ ਵਰਤੋਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਰਾਜ ਸਿੰਘ, ਅਮਿਤ, ਰਾਹੁਲ, ਵਿਵੇਕ, ਰਜੇਸ਼ ਸੋਢੀ, ਤੀਰਥ ਕੁਮਾਰ, ਮੀਤੂ ਬਾਲਾ, ਹਿਮਾਨੀ, ਰੀਤੂ ਬਾਲਾ, ਸੁਨੀਤਾ, ਰਜਨੀ ਬਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਸਾੜੀਆਂ ਕਾਪੀਆਂ ਅਗਲੀ ਖ਼ਬਰ ਤਰਨ ਤਾਰਨ ਦੇ ਲੋਕਾਂ ਨੇ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ : ਸੇਖਵਾਂ
Ad Position 24
No active advertisement