06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਸਾੜੀਆਂ ਕਾਪੀਆਂ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸਰਕਾਰੀ ਆਈ.ਟੀ.ਆਈ ਗੁਰਦਾਸਪੁਰ ਵਿਖੇ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਸਬੰਧੀ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ, ਜ਼ਿਲ੍ਹਾ ਕੋ-ਕਨਵੀਨਰ ਕੰਵਰ ਨੌਨਿਹਾਲ ਸਿੰਘ, ਅਸ਼ੋਕ ਕੁਮਾਰ, ਬਲਵੀਰ ਸਿੰਘ, ਗਣੇਸ਼ ਜਾਰੇਵਾਲ ਨੇ ਦੱਸਿਆ ਕਿ 18 ਨਵੰਬਰ ਨੰੂ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਜਾਰੀ ਕੀਤਾ ਸੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਜਿਸ ਦਾ ਐਸ.ਓ.ਸੀ. ਬਾਅਦ ਵਿਚ ਜਾਰੀ ਕੀਤਾ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਸਾਲ ਬੀਤਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਦਾ ਐਸ.ਓ.ਸੀ. ਜਾਰੀ ਨਹੀਂ ਕੀਤਾ ਗਿਆ ਜੋ ਮੁਲਾਜ਼ਮਾਂ ਨਾਲ ਧੋਖਾ ਹੈ ਤੇ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਤੇ ਇਸੇ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਐਨ.ਪੀ.ਐਸ. ਦੇ ਖਾਤੇ ਬੰਦ ਕਰਕੇ ਜੀ.ਪੀ.ਐਫ. ਦੇ ਖਾਤੇ ਬਹਾਲ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਪੈਨਸ਼ਨ ਬਹਾਲੀ ਨੰੂ ਲੈ ਕੇ 25 ਨਵੰਬਰ ਨੰੂ ਦਿੱਲੀ ਵਿਖੇ ਹੋਣ ਜਾ ਰਿਹਾ ਮਹਾਂ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਐਨ.ਪੀ.ਐਸ ਕਰਮਚਾਰੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਮੌਕੇ ਕੁਲਜੀਤ ਸਿੰਘ, ਵਿਸ਼ਾਲ ਕੁਮਾਰ, ਸੰਜੀਵ ਕੁਮਾਰ, ਅਨਿਲ ਕੁਮਾਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਭਜਨ ਸਿੰਘ, ਮਨਦੀਪ ਸਿੰਘ, ਸਰਦਾਰੀ ਲਾਲ, ਹਿੰਮਤ, ਸੁਖਵੀਰ ਸਿੰਘ, ਵਿਜੇ ਕਾਟਲ, ਪ੍ਰਦੀਪ, ਪਵਨ ਕੁਮਾਰ, ਰਜਨੀਸ਼ ਕੁਮਾਰ, ਨੀਰਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਾਰਕਫੈੱਡ ਨੇ 72ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ ਮਨਾਇਆ
Ad Position 24
No active advertisement