ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਸਥਾਨਕ ਸ਼ਹਿਰ ਅੰਦਰ ਪੈਂਦੀ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਆਮ ਜਨਤਾ ਬੇਹੱਦ ਪ੍ਰੇਸ਼ਾਨ ਹੈ | ਕੂੜੇ ਦੇ ਢੇਰਾਂ ਤੋਂ ਨਿਕਲਦੀ ਭੈਣੀ ਬਦਬੂ ਕਾਰਨ ਲੋਕਾਂ ਦਾ ਨੱਕ 'ਚ ਦਮ ਹੋਇਆ ਪਿਆ ਹੈ ਪਰ ਇਸ ਪਾਸੇ ਨਗਰ ਕੌਂਸਲ ਬਿਲਕੁਲ ਗੰਭੀਰ ਨਹੀਂ ਹੈ ਜਿਸ ਕਾਰਨ ਸ਼ਹਿਰ ਵਾਸੀ ਤੇ ਰਾਹਗੀਰ ਮਹਿਕਮੇ ਤੋਂ ਕਾਫ਼ੀ ਦੁਖੀ ਹਨ | ਇਸ ਸੰਬੰਧੀ ਸਾਬਕਾ ਈ.ਟੀ.ਓ. ਗਿਰਧਾਰੀ ਲਾਲ ਨੇ ਦੱਸਿਆ ਕਿ ਲੋਕ ਸੜਕ ਕੰਢੇ ਹੀ ਗੰਦਗੀ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨੰੂ ਸਮੇਂ ਸਿਰ ਚੁੱਕਣਾ ਨਗਰ ਕੌਂਸਲ ਮੁਨਾਬਿਤ ਨਹੀਂ ਸਮਝਦਾ ਤੇ ਕਈ ਕਈ ਦਿਨ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ ਜਿਸ ਕਾਰਨ ਜਿੱਥੇ ਰਾਹਗੀਰਾਂ ਤੇ ਨੇੜੇ ਰਹਿੰਦੇ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ ਉਥੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੰੂ ਵੀ ਜਾਣੂ ਕਰਵਾਇਆ ਹੈ ਪਰ ਇਸ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ | ਲੋਕਾਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਨੇੜੇ ਸੜਕ 'ਤੇ ਲੱਗੇ ਗੰਦਗੀ ਦੇ ਢੇਰਾਂ ਨੰੂ ਚੁਕਵਾਉਣ ਲਈ ਈ.ਓ. ਗੁਰਦਾਸਪੁਰ ਨੰੂ ਨਿਰਦੇਸ਼ ਜਾਰੀ ਕੀਤੇ ਜਾਣ, ਜਿਸ ਨਾਲ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਹੋ ਸਕੇ |