06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਮਰਿੰਦਰ ਸਿੰਘ ਅੰਮੂ ਚੀਮਾ ਚਾਇਲਡ ਵੈਲਫ਼ੇਅਰ ਕੌਂਸਲ ਪੰਜਾਬ ਦੇ ਲਾਈਫ਼ ਟਾਈਮ ਮੈਂਬਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 23-11-2025
ਘੁਮਾਣ, 22 ਨਵੰਬਰ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਅਤੇ ਚੀਮਾ ਕਾਲਜ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਨੂੰ ਚਾਈਲਡ ਵੈਲਫੇਅਰ ਕੌਂਸਲ ਪੰਜਾਬ ਦਾ ਲਾਈਫ਼ ਟਾਈਮ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਚੇਅਰਮੈਨ ਚੀਮਾ ਵਲੋਂ ਜਿੱਥੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਉੱਥੇ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸਮੇਂ-ਸਮੇਂ 'ਤੇ ਕਈ ਅਹਿਮ ਉਪਰਾਲੇ ਕੀਤੇ ਜਾਂਦੇ ਹਨ | ਇਸ ਕਰ ਕੇ ਚਾਈਲਡ ਵੈੱਲਫ਼ੇਅਰ ਕੌਂਸਲ ਪੰਜਾਬ ਨੇ ਪੰਜਾਬ ਵਿਚ 11 ਮੈਂਬਰ ਨਾਮਜ਼ਦ ਕੀਤੇ ਹਨ ਜਿਨ੍ਹਾਂ ਵਿਚੋਂ ਮੋਹਰਲੀ ਕਤਾਰ ਵਿਚ ਅਮਰਿੰਦਰ ਸਿੰਘ ਅੰਮੂ ਚੀਮਾ ਦਾ ਨਾਂਅ ਸ਼ਾਮਿਲ ਕੀਤਾ ਗਿਆ | ਇਹ ਜ਼ਿੰਮੇਵਾਰੀ ਮਿਲਣ 'ਤੇ ਅਮਰਿੰਦਰ ਸਿੰਘ ਚੀਮਾ ਨੇ ਪੰਜਾਬ ਦੇ ਗਵਰਨਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਸਰਪ੍ਰਸਤੀ ਹੇਠ 11 ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਹੱਕ ਦੀ ਰਾਖੀ ਲਈ ਹੋਰ ਵੀ ਅਹਿਮ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਪ੍ਰਾਜਕਤਾ ਅਵਹਧ ਚੇਅਰਪਰਸਨ ਚਾਇਲਡ ਵੈਲਫ਼ੇਅਰ ਕੌਂਸਲ ਪੰਜਾਬ ਤੇ ਰਮੇਸ਼ ਮਹਾਜਨ ਸੈਕਟਰੀ ਪੰਜਾਬ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਚਾਇਲਡ ਵੈਲਫ਼ੇਅਰ ਕੌਂਸਲ ਪੰਜਾਬ ਦੇ ਕੁੱਲ 11 ਮੈਂਬਰ ਨਾਮਜ਼ਦ ਕੀਤੇ ਗਏ ਹਨ ਤੇ ਇਸ ਦੀ ਨੁਮਾਇੰਦਗੀ ਪੰਜਾਬ ਦੇ ਗਵਰਨਰ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਹੋਮਿਓਪੈਥਿਕ ਮੈਡੀਕਲ ਅਫ਼ਸਰਾਂ, ਡਿਸਪੈਂਸਰਾਂ ਦੇ ਨਾਲ 115 ਅਸਾਮੀਆਂ ਭਰਨ ਨੂੰ ਮਨਜ਼ੂਰੀ ਸ਼ਲਾਘਾਯੋਗ- ਡਾ: ਰਾਣਾ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24
No active advertisement