06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹੋਮਿਓਪੈਥਿਕ ਮੈਡੀਕਲ ਅਫ਼ਸਰਾਂ, ਡਿਸਪੈਂਸਰਾਂ ਦੇ ਨਾਲ 115 ਅਸਾਮੀਆਂ ਭਰਨ ਨੂੰ ਮਨਜ਼ੂਰੀ ਸ਼ਲਾਘਾਯੋਗ- ਡਾ: ਰਾਣਾ

Ad Position 21
No active advertisement
ਅਜੀਤ ਡੈਸਕ 23-11-2025
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਸੂਬੇ ਦੇ ਲੋਕਾਂ ਨੂੰ ਬਿਹਤਰ ਆਯੂਸ਼ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ਵਿਚ ਸਰਕਾਰ ਵਲੋਂ ਹੋਮਿਓਪੈਥੀ ਵਿਭਾਗ ਵਿਚ ਹੋਮਿਓਪੈਥਿਕ ਮੈਡੀਕਲ ਅਫ਼ਸਰਾਂ ਤੇ ਡਿਸਪੈਂਸਰਾਂ ਦੇ ਨਾਲ-ਨਾਲ ਜੋ 115 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ, ਉਹ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਸਬੰਧ ਵਿਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਯੂਸ਼ਮਾਨ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ: ਇੰਦਰਜੀਤ ਸਿੰਘ ਰਾਣਾ ਨੇ ਐਸੋਸੀਏਸ਼ਨ ਦੀ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਡਾ: ਰਾਣਾ ਨੇ ਕਿਹਾ ਕਿ ਸਰਕਾਰ ਨੇ ਆਯੂਸ਼ ਚਿਕਿਤਸਾ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਦਾ ਜੋ ਇਹ ਸਿਲਸਿਲਾ ਸ਼ੁਰੂ ਕੀਤਾ ਹੈ, ਉਹ ਇਸੇ ਤਰ੍ਹਾਂ ਹੀ ਜਾਰੀ ਰਹਿਣਾ ਚਾਹੀਦਾ ਹੈ | ਸਰਕਾਰ ਨੂੰ ਅਪੀਲ ਹੈ ਕਿ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਹੋਮਿਉਪੈਥੀ ਤੇ ਆਯੁਰਵੈਦ ਨਾਲ ਸੰਬੰਧਿਤ ਜੋ ਵੀ ਪੋਸਟਾਂ ਖ਼ਾਲੀ ਪਈਆਂ ਹਨ, ਉਨ੍ਹਾਂ 'ਤੇ ਭਰਤੀਆਂ ਕੱਢੀਆਂ ਜਾਣ ਤਾਂ ਜੋ ਕਿ ਇਨ੍ਹਾਂ ਪੈਥੀਆਂ ਨਾਲ ਜੁੜੇ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਤੇ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲਣ | ਸਰਕਾਰ ਵਲੋਂ ਸੂਬੇ ਵਿਚ ਜੋ ਨਵਾਂ ਸਰਕਾਰੀ ਹੋਮਿਉਪੈਥੀ ਕਾਲਜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਉਸ ਨੂੰ ਵੀ ਸਮੇਂ ਸਿਰ ਨੇਪਰੇ ਚਾੜਿ੍ਹਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ ਚਾਈਲਡ ਵੈੱਲਫੇਅਰ ਕੌਂਸਲ ਪੰਜਾਬ ਦੇ ਨਵੇਂ 11 ਲਾਈਫ਼ ਮੈਂਬਰਾਂ ਨੂੰ ਮਨਜ਼ੂਰੀ ਅਗਲੀ ਖ਼ਬਰ ਅਮਰਿੰਦਰ ਸਿੰਘ ਅੰਮੂ ਚੀਮਾ ਚਾਇਲਡ ਵੈਲਫ਼ੇਅਰ ਕੌਂਸਲ ਪੰਜਾਬ ਦੇ ਲਾਈਫ਼ ਟਾਈਮ ਮੈਂਬਰ ਨਾਮਜ਼ਦ
Ad Position 24
No active advertisement